Tuesday, September 16, 2025

Health

ਸਿਵਲ ਸਰਜਨ ਵਲੋਂ ਡੇਂਗੂ-ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ

June 17, 2025 02:05 PM
SehajTimes

ਸਾਰੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁਹਿੰਮ ’ਚ ਸ਼ਾਮਲ ਕਰਨ ਲਈ ਆਖਿਆ


ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਡੇਂਗੂ-ਵਿਰੋਧੀ ਸਰਗਰਮੀਆਂ ਹੋਰ ਤੇਜ਼ ਕਰਨ ਕਰਨ ਦੀ ਹਦਾਇਤ ਕੀਤੀ ਹੈ। ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਕਿ ਜ਼ਿਲ੍ਹੇ ਵਿਚ ਇਸ ਵਾਰ ਵੀ ਡੇਂਗੂ ਬੁਖ਼ਾਰ ਦੇ ਮਾਮਲਿਆਂ ਦੀ ਰੋਕਥਾਮ ਹੋ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਵਾਂਗ ਹੀ ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੇ ਚਾਲੂ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਰਵੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਡਾ. ਜੈਨ ਨੇ ਆਖਿਆ ਕਿ ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ ਜਾਵੇ। ਜੇ ਕੋਈ ਵਿਅਕਤੀ ਸਿਹਤ ਵਿਭਾਗ ਦੀ ਸਲਾਹ ਨੂੰ ਫਿਰ ਵੀ ਅਣਡਿੱਠ ਕਰਦਾ ਹੈ ਤਾਂ ਚਾਲਾਨ ਕੱਟਣ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਰਸਿੰਗ ਕਾਲਜਾਂ ਦੇ ਸਾਰੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕਰਦਿਆਂ ਹਰ ਸ਼ੁੱਕਰਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ।
ਡਾ. ਜੈਨ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਆਮ ਆਦਮੀ ਕਲੀਨਿਕ, ਓਟ ਕਲੀਨਿਕ, ਮੁਫ਼ਤ ਦਵਾਈਆਂ, 108 ਐਂਬੂਲੈਂਸ ਆਦਿ ਸ਼ਾਮਲ ਸਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਬਿਹਤਰ, ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ।
ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲਭਧ ਕਰਾਈ ਜਾਵੇ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਆਖਿਆ। ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੌਜੂਦ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ