Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ 'ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

June 17, 2025 02:09 PM
SehajTimes

ਭਗਵੰਤ ਮਾਨ ਦਾ 24 ਘੰਟੇ ਬਿਜਲੀ ਸਪਲਾਈ ਦਾ ਵਾਅਦਾ ਨਿਕਲਿਆ ਫੌਕਾ: ਬਲਬੀਰ ਸਿੰਘ ਸਿੱਧੂ

ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਉੱਤੇ ਸਵਾਲ ਚੁੱਕਦਿਆਂ ਕਿਹਾ, "ਅੱਜ ਮੋਹਾਲੀ ਦਾ ਤਾਪਮਾਨ 40 ਡਿਗਰੀ ਟੱਪ ਰਿਹਾ ਹੈ, ਹਰ ਰਾਤ 8-10 ਘੰਟੇ ਦੇ ਪਾਵਰ ਕੱਟ ਲਗ ਰਹੇ ਹਨ, ਲੋਕ ਬਿਨਾਂ ਬਿਜਲੀ ਤੋਂ ਰਾਤਾਂ ਕੱਟਣ ਲਈ ਮਜਬੂਰ ਹਨ, ਪਰ ਭਗਵੰਤ ਮਾਨ ਆਉਣ ਵਾਲੀਆਂ ਲੁਧਿਆਣਾ ਚੋਣਾਂ ਵਿੱਚ ਆਪਣੇ ਝੂਠੇ ਪ੍ਰਚਾਰ ਕਰਨ ਵਿੱਚ ਵਿਅਸਤ ਹਨ।"

ਹਾਲ ਹੀ ਵਿੱਚ ਮਨੀਸ਼ ਸਿਸੋਦੀਆ ਵਲੋਂ ਜ਼ੀਰੋ ਪਾਵਰ ਕੱਟ ਨੂੰ ਲੈ ਕੇ X 'ਤੇ ਕੀਤੇ ਗਏ ਇੱਕ ਟਵੀਟ 'ਤੇ ਨਿਸ਼ਾਨਾ ਸਾਧਦਿਆਂ ਸਿੱਧੂ ਨੇ ਕਿਹਾ, " ਇਸ ਅਸਹਿ ਗਰਮੀ ਵਿੱਚ, ਪੰਜਾਬ ਵਿੱਚ ਬਿਜਲੀ ਕੱਟਾਂ ਕਾਰਨ ਲੋਕ ਆਪਣੀਆਂ ਕਾਰਾਂ ਵਿੱਚ ਸੌਣ ਲਈ ਮਜਬੂਰ ਹੋ ਰਹੇ ਹਨ, ਅਤੇ ਦਿੱਲੀ ਤੋਂ ਆਏ ਮਨੀਸ਼ ਸਿਸੋਦੀਆ ਵਲੋਂ ਬੇਸ਼ਰਮੀ ਨਾਲ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਜ਼ੀਰੋ ਬਿਜਲੀ ਕੱਟ ਹਨ!"

ਸਿੱਧੂ ਨੇ ਮੋਹਾਲੀ ਵਿੱਚ ਪਾਵਰ ਕੱਟ ਕਾਰਨ ਪਰੇਸ਼ਾਨ ਹੋ ਰਹੇ ਲੋਕਾਂ ਵੱਲ ਆਪ ਸਰਕਾਰ ਦਾ ਧਿਆਨ ਦਵਾਉਂਦੇ ਹੋਏ ਕਿਹਾ, "6 ਦਿਨਾਂ ਤੋਂ ਉੱਤੇ ਦਾ ਸਮਾਂ ਹੋ ਚੱਲਾ ਹੈ, ਮੋਹਾਲੀ ਅਤੇ ਆਸ ਪਾਸ ਦੇ ਇਲਾਕੇ ਵਾਲੇ ਨਿਵਾਸੀ ਬਿਜਲੀ ਦੇ ਕੱਟਾਂ ਕਾਰਨ ਪਰੇਸ਼ਾਨ ਹਨ, ਬਿਜਲੀ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਬਾਵਜੂਦ ਹਾਲਾਤ ਬਦਲਣ ਦੀ ਬਜਾਏ ਹਰ ਰੋਜ਼ ਹੋਰ ਖਰਾਬ ਹੋ ਰਹੇ ਹਨ।"

ਸਿੱਧੂ ਨੇ ਅੱਗੇ ਕਿਹਾ ਮੋਹਾਲੀ ਇੱਕ ਅਜਿਹਾ ਸ਼ਹਿਰ ਹੈ ਜਿੱਥੇ ਲੋਕ ਦੇਸ਼ ਭਰ ਤੋਂ ਪੜ੍ਹਨ ਅਤੇ ਨੌਕਰੀ ਕਰਨ ਆਉਂਦੇ ਹਨ, "ਇਹੋ ਜਿਹੀਆਂ ਪ੍ਰੇਸ਼ਾਨੀਆਂ ਕਾਰਨ ਨਾ ਹੀ ਸਿਰਫ਼ ਉਨ੍ਹਾਂ ਦਾ ਪੜ੍ਹਨਾ ਲਿਖਣਾ ਅਤੇ ਨੌਕਰੀ ਕਰਨਾ ਔਖਾ ਹੋ ਰਿਹਾ ਹੈ ਬਲਕਿ ਸੂਬੇ ਦਾ ਨਾਂਅ ਵੀ ਦੇਸ਼ ਭਰ ਵਿੱਚ ਬਦਨਾਮ ਹੋ ਰਿਹਾ ਹੈ।"

ਪਿਛਲੇ ਮਹੀਨਿਆਂ ਵਿੱਚ ਸੂਬੇ ਭਰ ਵਿੱਚ ਹੋਈ ਪਾਵਰ ਕੱਟ ਦੀਆਂ ਘਟਨਾਵਾਂ 'ਤੇ ਲੋਕਾਂ ਦਾ ਧਿਆਨ ਕੇਂਦਰਿਤ ਕਰਦਿਆਂ ਸਿੱਧੂ ਨੇ ਕਿਹਾ, "ਸਿਰਫ਼ ਘਰਾਂ ਹੀ ਨਹੀਂ, ਇਸ ਤੋਂ ਪਹਿਲਾਂ ਸੂਬੇ ਦੇ ਪ੍ਰੀਮੀਅਮ ਹਸਪਤਾਲਾਂ ਜਿਵੇਂ ਕਿ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਵੀ ਪਾਵਰ ਕੱਟ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਸੂਬਾ ਸਰਕਾਰ ਨੂੰ ਨਾ ਤਾਂ ਆਪਣੇ ਲੋਕਾਂ ਦੀ ਫ਼ਿਕਰ ਹੈ ਅਤੇ ਨਾ ਹੀ ਮਰੀਜ਼ਾਂ ਦੀ, ਉਨ੍ਹਾਂ ਨੂੰ ਫ਼ਿਕਰ ਹੈ ਤਾਂ ਸਿਰਫ਼ ਆਪਣੇ ਝੂਠੇ ਇਸ਼ਤਿਹਾਰਾਂ ਤੋਂ ਵੋਟਾਂ ਹਾਸਿਲ ਕਰਨ ਦੀ।"

ਸੂਬੇ ਦੇ ਤਾਪ-ਘਰਾਂ ਦੀ ਹਾਲਤ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਸਿੱਧੂ ਨੇ ਕਿਹਾ, "ਪੰਜਾਬ ਵਿੱਚ ਤਾਪ-ਘਰਾਂ ਦੇ 15 'ਚੋਂ 4 ਯੂਨਿਟ ਬੰਦ ਹੋ ਚੁੱਕੇ ਹਨ। ਇਹ ਬਿਜਲੀ ਸੰਕਟ ਨਹੀਂ, ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਭਗਵੰਤ ਮਾਨ ਦੀ ਸਰਕਾਰ ਕੇਵਲ ਮੀਡੀਆ ਦੀ ਝੂਠੀ ਚਮਕ ਵਿੱਚ ਰੁੱਝੀ ਹੋਈ ਹੈ ਜੋ ਕਿ ਜ਼ਮੀਨੀ ਹਕੀਕਤਾਂ ਤੋਂ ਬਹੁਤ ਦੂਰ ਹੈ।"

ਸਿੱਧੂ ਨੇ ਭਗਵੰਤ ਮਾਨ ਸਰਕਾਰ 'ਤੇ ਸਖ਼ਤ ਪ੍ਰਹਾਰ ਕਰਦਿਆਂ ਕਿਹਾ, "ਜਿੱਥੇ ਅੱਜ ਪੂਰਾ ਪੰਜਾਬ ਬਿਜਲੀ ਸੰਕਟ ’ਚ ਫਸਿਆ ਹੋਇਆ ਹੈ, ਓਥੇ ਹੀ ਬਿਜਲੀ ਵਿਭਾਗ ਵਿਚ ਢੇਰ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ। ਮਜਬੂਰ ਕਰਮਚਾਰੀ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ 18-20 ਘੰਟੇ ਤੱਕ ਡਿਊਟੀਆਂ ਨਿਭਾ ਰਹੇ ਹਨ, ਜਿੱਥੇ ਮੈਂ ਇਨ੍ਹਾਂ ਮੁਲਾਜ਼ਮਾਂ ਦਾ ਧੰਨਵਾਦ ਕਰਦਾ ਹਾਂ ਜੋ ਦਿਨ ਰਾਤ ਕੰਮ ਕਰ ਰਹੇ ਹਨ ਸਾਨੂੰ ਨਿਰਵਿਘਨ ਬਿਜਲੀ ਪਹੁੰਚਾਉਣ ਲਈ, ਉਥੇ ਹੀ ਮੈਂ ਮੁੱਖਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਾ ਹਾਂ ਕਿ ਉਹ ਬਿਜਲੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ।"

ਸਿੱਧੂ ਨੇ ਅੰਤ ਵਿੱਚ ਕਿਹਾ," ਆਪ ਸਰਕਾਰ ਨੂੰ ਝੂਠੇ ਪ੍ਰਚਾਰ ਕਰਨ ਦੀ ਬਜਾਏ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਉੱਤੇ ਧਿਆਨ ਦੇਣ ਦੀ ਲੋੜ ਹੈ। ਪੰਜਾਬ ਇਸ ਵੇਲੇ ਗੰਭੀਰ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜ਼ਿੰਦਗੀਆਂ 'ਤੇ ਪੈ ਰਿਹਾ ਹੈ। ਭਗਵੰਤ ਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਦਾ ਤੁਰੰਤ ਹੱਲ ਕੱਢਿਆ ਜਾਵੇ ਨਾ ਕਿ ਵੋਟਾਂ ਹਾਸਿਲ ਕਰਨ ਦੀ ਝੂਠਾ ਪ੍ਰਚਾਰ ਕੀਤਾ ਜਾਵੇ।"

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ