Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸੁਨਾਮ ਹਲਕੇ ਦੇ ਅਕਾਲੀਆਂ ਵੱਲੋਂ ਪਾਰਟੀ ਨਾਲ ਖੜ੍ਹਨ ਦਾ ਅਹਿਦ 

June 17, 2025 03:11 PM
ਦਰਸ਼ਨ ਸਿੰਘ ਚੌਹਾਨ
ਕਿਸੇ ਦੇ ਪਾਰਟੀ ਛੱਡਣ ਨਾਲ ਕੋਈ ਫ਼ਰਕ ਨਹੀਂ ਪੈਂਦਾ : ਵਿਨਰਜੀਤ ਗੋਲਡੀ 
 
ਬੰਦੀ ਸਿੰਘਾਂ ਸਮੇਤ ਪੰਜਾਬ ਦੇ ਮਸਲੇ ਹੱਲ ਕਰਨ ਤੇ ਹੀ ਹੋ ਸਕਦਾ ਅਕਾਲੀ ਭਾਜਪਾ ਗੱਠਜੋੜ 
 
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਹੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਰਾਜਿੰਦਰ ਦੀਪਾ ਵੱਲੋਂ ਪਾਰਟੀ ਨੂੰ ਅਲਵਿਦਾ ਆਖਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਹਰਪਾਲ ਸਿੰਘ ਖਡਿਆਲ ਅਤੇ ਵੇਰਕਾ ਦੇ ਸਾਬਕਾ ਚੇਅਰਮੈਨ ਖੁਸ਼ਪਾਲ ਸਿੰਘ ਬੀਰਕਲਾਂ ਦੀ ਅਗਵਾਈ ਹੇਠ ਮੰਗਲਵਾਰ ਨੂੰ ਸੁਨਾਮ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਸੱਦੀ ਮੀਟਿੰਗ ਵਿੱਚ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਇੱਕ ਵਿਅਕਤੀ ਦੇ ਪਾਰਟੀ ਛੱਡਣ ਨਾਲ ਕੋਈ ਫ਼ਰਕ ਨਹੀਂ ਪੈਂਦਾ ਵਿਅਕਤੀ ਨਾਲੋਂ ਪਾਰਟੀਆਂ ਹੀ ਵੱਡੀਆਂ ਹੁੰਦੀਆਂ ਹਨ। ਅਕਾਲੀ ਆਗੂਆਂ ਨੇ ਸੁਨਾਮ ਹਲਕੇ ਨਾਲ ਸਬੰਧਿਤ ਛੇ ਸਰਕਲ ਪ੍ਰਧਾਨਾਂ ਸਮੇਤ ਸਮੁੱਚੀ ਲੀਡਰਸ਼ਿਪ ਦੇ ਅਕਾਲੀ ਦਲ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ। ਮੀਟਿੰਗ ਵਿੱਚ ਸ਼ਾਮਿਲ ਆਗੂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਭਰੋਸਾ ਪ੍ਰਗਟਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਅਕਾਲੀ ਆਗੂ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ, ਸਾਬਕਾ ਚੇਅਰਮੈਨ ਖੁਸ਼ਪਾਲ ਸਿੰਘ ਬੀਰ ਕਲਾਂ ਅਤੇ ਹਰਪਾਲ ਸਿੰਘ ਖਡਿਆਲ ਨੇ ਆਖਿਆ ਕਿ ਰਾਜਿੰਦਰ ਦੀਪਾ ਨੇ ਅਕਾਲੀ ਦਲ ਛੱਡਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਨਾਮ ਹਲਕੇ ਦੇ ਸਰਗਰਮ ਆਗੂ ਅਤੇ ਵਰਕਰਾਂ ਦੀ ਸਿਫਾਰਸ਼ ਤੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਨਾਮ ਹਲਕੇ ਦਾ ਇੰਚਾਰਜ ਲਾਇਆ ਅਤੇ ਪਾਰਟੀ ਅੰਦਰ ਵੱਡੇ ਅਹੁਦੇ ਦਿੱਤੇ। ਉਨ੍ਹਾਂ ਆਖਿਆ ਕਿ ਕਿਸੇ ਇੱਕ ਵਿਅਕਤੀ ਦੇ ਪਾਰਟੀ ਛੱਡਣ ਨਾਲ ਕੋਈ ਫ਼ਰਕ ਨਹੀਂ ਪੈਂਦਾ ਵਿਅਕਤੀ ਨਾਲੋਂ ਪਾਰਟੀਆਂ ਵੱਡੀਆਂ ਹੁੰਦੀਆਂ ਹਨ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਹਲਕੇ ਦੀ ਕਮਾਨ ਵਰਕਰਾਂ ਵਿੱਚੋਂ ਹੀ ਕਿਸੇ ਇੱਕ ਨੂੰ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ਦੇ ਜਵਾਬ ਵਿੱਚ ਕਿਹਾ ਕਿ ਜੇਕਰ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬੀਆਂ ਦੀਆਂ ਮੰਗਾਂ ਪੂਰੀਆਂ ਕਰਦੀ ਹੈ ਤਾਂ ਹੀ ਗੱਠਜੋੜ ਸੰਭਵ ਹੈ। ਅਕਾਲੀ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪੱਧਰ ਤੇ ਵਿਧਾਨ ਸਭਾ ਦੀਆਂ ਚੋਣਾਂ ਲੜਣ ਦੇ ਸਮਰੱਥ ਹੈ। ਅਕਾਲੀ ਦਲ ਛੱਡਕੇ ਗਏ ਰਾਜਿੰਦਰ ਦੀਪਾ ਵੱਲੋਂ ਦਿੱਤੇ ਬਿਆਨ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਦੀਪਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਟੈਂਕਾਂ ਤੋਪਾਂ ਨਾਲ ਢਹਿ ਢੇਰੀ ਕਰਨ ਵਾਲ਼ੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਹੁਣ ਉਹ ਅਕਾਲੀ ਆਗੂਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਨਾ ਮੰਨਣ ਦੇ ਅਰੋਪ ਲਾ ਰਹੇ ਹਨ। ਇਸ ਮੌਕੇ ਰਾਣਾ ਬਾਲਟੀਆਂ ਵਾਲਾ ਗੁਰਪ੍ਰੀਤ ਸਿੰਘ ਧਾਲੀਵਾਲ, ਸੁਖਬੀਰ ਸਿੰਘ ਸ਼ਾਹਪੁਰ ਕਲਾਂ, ਮਹਿੰਦਰ ਸਿੰਘ ਭਰੂਰ, ਨਿੱਕਾ ਚੀਮਾਂ, ਚਮਕੌਰ ਸਿੰਘ ਸ਼ਾਹਪੁਰ, ਕੇਸਰ ਸਿੰਘ ਢੋਟ, ਸੁਰਿੰਦਰ ਸਿੰਘ ਘਾਸੀਵਾਲਾ, ਗੁਰਸੇਵਕ ਸਿੰਘ ਬਿਗੜਵਾਲ, ਜੁਝਾਰ ਸਿੰਘ ਸਿੰਘਪੁਰਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ