Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਰੋਧੀ ਧਿਰਾਂ ਸਿਰਫ਼ ਸੱਤਾ ਦੀ ਲਾਲਚੀ, ਪੰਜਾਬ ਦੇ ਵਿਕਾਸ ਨਾਲ ਇਨ੍ਹਾਂ ਦਾ ਨਹੀਂ ਕੋਈ ਵਾਸਤਾ : ਹਰਚੰਦ ਸਿੰਘ ਬਰਸਟ

June 17, 2025 05:26 PM
SehajTimes

ਆਪਣੇ ਨਿੱਜੀ ਹਿੱਤਾ ਦੀ ਪੂਰਤੀ ਲਈ ਦੇ ਰਹੇ ਹਨ ਗੁਮਰਾਹਕੁੰਨ ਬਿਆਨ

ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਰੋਧੀਆਂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਿਰਫ਼ ਤੇ ਸਿਰਫ਼ ਸੱਤਾ ਦਾ ਲਾਲਚ ਹੈ। ਸੱਤਾ ਹਾਸਲ ਕਰਨ ਲਈ ਵਿਰੋਧੀਆਂ ਵੱਲੋਂ ਲਗਾਤਾਰ ਬੇਬੁਨਿਆਦ ਬਿਆਨਬਾਜੀ ਕੀਤੀ ਜਾ ਰਹੀ ਹੈ, ਜਦਕਿ ਇਨ੍ਹਾਂ ਦਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨਾਲ ਕੋਈ ਵਾਸਤਾ ਨਹੀਂ ਹੈ। ਇਹ ਕੇਵਲ ਆਪਣੇ ਨਿੱਜੀ ਹਿੱਤਾ ਨੂੰ ਪੂਰਾ ਕਰਨ ਲਈ ਗੁਮਰਾਹਕੁੰਨ ਬਿਆਨ ਦੇ ਰਹੇ ਹਨ।

                ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਆਮ ਲੋਕਾਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ, ਪਰ ਵਿਰੋਧੀ ਧਿਰਾਂ ਵੱਲੋਂ ਇਸ ਮੁਹਿੰਮ ਵਿੱਚ ਸਾਥ ਦੇਣਾ ਤਾਂ ਦੂਰ ਦੀ ਗੱਲ ਹੈ, ਸਗੋਂ ਬੇਬੁਨਿਆਦ ਬਿਆਨਬਾਜੀਆਂ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਚਾਹੁੰਦੀ ਹੈ, ਜਦਕਿ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਿਆ ਦਾ ਪ੍ਰਸਾਰ ਹੋਇਆ ਹੈ।

                ਸ. ਬਰਸਟ ਨੇ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸੱਭਿਆਚਾਰ ਨੂੰ ਭੰਗ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਅਸ਼ਲੀਲ ਅਤੇ ਲੱਚਰ ਗਾਇਕੀ ਨੂੰ ਵਧਾਵਾ ਦਿੱਤਾ ਗਿਆ, ਗਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ। ਵਿੱਦਿਅਕ ਢਾਂਚਾ ਤਹਿਸ-ਨਹਿਸ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਮਾੜੀਆਂ ਕਾਰਗੁਜਾਰੀਆਂ ਕਰਕੇ ਪੰਜਾਬ ਆਪਣੀ ਅਸਲ ਪਹਿਚਾਣ ਤੋਂ ਦੂਰ ਹੋ ਗਿਆ ਸੀ, ਪਰ ਆਮ ਆਦਮੀ ਪਾਰਟੀ ਨੇ ਸਰਕਾਰ ਬਣਦੀਆਂ ਹੀ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਮੁੱਖ ਰੱਖਦਿਆਂ ਹਰ ਖੇਤਰ ਵਿੱਚ ਸੁਧਾਰ ਕੀਤਾ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿਖੇ ਚੰਗੇ ਮਾਹੌਲ ਵਿੱਚ ਬੱਚਿਆ ਨੂੰ ਚੰਗੀ ਸਿੱਖਿਆ ਦਿੱਤੀ ਜਾ ਰਹੀ ਹੈ।

                ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਬੱਚਿਆਂ ਦੀ ਤੰਦਰੁਸਤੀ ਵਾਸਤੇ ਸਹੀ ਢੰਗ ਨਾਲ ਕੋਈ ਇੰਤਜਾਮ ਨਹੀਂ ਕੀਤੇ ਗਏ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੇਡ ਨਰਸਰੀਆਂ ਤੇ ਖੇਡ ਮੈਦਾਨਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ, ਤਾਂਕਿ ਬੱਚਿਆਂ ਦਾ ਚੰਗੇ ਢੰਗ ਨਾਲ ਸ਼ਰੀਰਕ ਅਤੇ ਮਾਨਸਿਕ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਆਪਣੀਆਂ ਨੀਤੀਆਂ ਤੇ ਪਰਦਾ ਪਾਉਣ ਲਈ ਪੰਜਾਬ ਦੇ ਪੈਸਿਆ ਦਾ ਗਲਤ ਢੰਗ ਨਾਲ ਇਸਤੇਮਾਲ ਕੀਤਾ ਅਤੇ ਸੂਬੇ ਨੂੰ ਕਰਜ਼ਈ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੇ ਅਸਲ ਚਹਿਰਿਆਂ ਨੂੰ ਪਹਿਚਾਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ