Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲ ਵਾਹਨਾਂ ਦੀ ਕੀਤੀ ਜਾਵੇਗੀ ਚੈਕਿੰਗ : ਏ.ਡੀ.ਸੀ.

June 17, 2025 05:49 PM
SehajTimes

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ 'ਤੇ ਹੋਈ ਚਰਚਾ

ਮੀਟਿੰਗ ਵਿੱਚ ਲਏ ਫ਼ੈਸਲਿਆਂ ਦੀ ਪਾਲਣਾ ਰਿਪੋਰਟ 15 ਦਿਨਾਂ ਵਿੱਚ ਦਿੱਤੀ ਜਾਵੇ : ਨਵਰੀਤ ਕੌਰ ਸੇਖੋਂ

ਸਕੂਲੀ ਵਾਹਨਾਂ ਦੀ 30 ਮਾਪਦੰਡਾਂ 'ਤੇ ਕੀਤੀ ਜਾ ਰਹੀ ਹੈ ਚੈਕਿੰਗ : ਬਬਨਦੀਪ ਸਿੰਘ ਵਾਲੀਆ

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੌਰਾਨ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਲਈ ਆਰ.ਟੀ.ਓ. ਦਫ਼ਤਰ ਵੱਲੋਂ ਸਮਾਂ ਸਾਰਣੀ ਤਿਆਰ ਕਰ ਲਈ ਗਈ ਹੈ ਤੇ ਜੁਲਾਈ ਮਹੀਨੇ ਤੋਂ ਵਾਹਨਾਂ ਦੀ ਚੈਕਿੰਗ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਲਿਸੀ ਮੁਤਾਬਕ ਵਾਹਨਾਂ ਦੀ ਚੈਕਿੰਗ ਵਾਲੀ ਟੀਮ ਵਿੱਚ ਐਸ.ਡੀ.ਐਮ. ਦਫ਼ਤਰ, ਆਰ.ਟੀ.ਓ. ਦਫ਼ਤਰ, ਸਿੱਖਿਆ ਵਿਭਾਗ, ਪੁਲਿਸ, ਈ.ਓ.ਤੇ ਏ.ਐਮ.ਈ. (ਪੰਜਾਬ ਰੋਡਵੇਜ਼) ਮੈਂਬਰ ਵਜੋਂ ਸ਼ਾਮਲ ਹੋਣਗੇ।

ਮੀਟਿੰਗ ਦੌਰਾਨ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ 'ਤੇ ਚਰਚਾ ਕਰਦਿਆਂ ਪਾਸੀ ਰੋਡ 'ਤੇ ਹਨੂਮਾਨ ਮੰਦਰ ਨੇੜੇ ਜੇਲ ਰੋਡ ਨੂੰ ਜੋੜਦੇ ਪੁਲ ਨਾਲ ਸਲਿਪ ਰੋਡ ਬਣਾਉਣ ਤੇ ਭਾਦਸੋਂ ਰੋਡ ਤੋਂ ਮਿੰਨੀ ਸਕੱਤਰੇਤ ਵੱਲ ਥਾਪਰ ਚੌਕ ਕੋਲ ਸਲਿਪ ਰੋਡ ਬਣਾਉਣ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਥਾਵਾਂ ਦੇ ਸਕੈਚ ਤਿਆਰ ਹਨ ਤੇ ਸਬੰਧਤ ਵਿਭਾਗਾਂ ਨਾਲ ਰਾਬਤਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸੇ ਤਰ੍ਹਾਂ ਏ.ਡੀ.ਸੀ. ਵੱਲੋਂ ਨਾਭਾ ਦੇ ਦੁਲੱਦੀ ਗੇਟ ਨੇੜੇ ਤੇ ਪਟਿਆਲਾ ਦੇ ਭਾਦਸੋਂ ਰੋਡ 'ਤੇ ਟਿਵਾਣਾ ਚੌਕ ਵਿਖੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਯੋਜਨਾ ਬਣਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ।

ਏ.ਡੀ.ਸੀ. ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਕੂਲ ਪੱਧਰੀ ਟਰਾਂਸਪੋਰਟ ਕਮੇਟੀਆਂ ਦੀ ਸਮੀਖਿਆ ਕੀਤੀ ਜਾਵੇ ਜਿਹੜੇ ਸਕੂਲ ਵਿੱਚ ਕਮੇਟੀ ਦਾ ਗਠਨ ਨਹੀਂ ਹੋਇਆ ਹੈ ਉਥੇ ਇਸ ਕਮੇਟੀ ਦਾ ਗਠਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲ ਬੱਸਾਂ ਦੇ ਡਰਾਈਵਰ ਤੇ ਕੰਡਕਟਰਾਂ ਦੀ ਟਰੇਨਿੰਗ ਕਰਵਾਉਣ ਵੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਟੀਮਾਂ ਬਣਾਕੇ ਸਕੂਲ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ ਤੇ ਸਕੂਲੀ ਵਾਹਨਾਂ ਦੀ 30 ਮਾਪਦੰਡਾਂ 'ਤੇ ਚੈਕਿੰਗ ਹੁੰਦੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਕਮੀ ਹੋਣ 'ਤੇ ਤੁਰੰਤ ਚਲਾਨ ਕੀਤਾ ਜਾਂਦਾ ਹੈ।

ਐਸ.ਪੀ. ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਟਰੈਫ਼ਿਕ ਪੁਲਿਸ ਵੱਲੋਂ 272 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਤੇਜ ਵਾਹਨ ਚਲਾਉਣ ਵਾਲੇ ਲੋਕਾਂ ਦੇ 1050 ਚਲਾਨ ਵੀ ਕੱਟੇ ਗਏ ਹਨ। ਇਸ ਤੋਂ ਇਲਾਵਾ ਐਜੂਕੇਸ਼ਨ ਸੈਲ ਵੱਲੋਂ 221 ਲੈਕਚਰ ਸਕੂਲਾਂ ਤੇ ਟਰੱਕ ਯੂਨੀਅਨਾਂ ਵਿੱਚ ਲਗਾਏ ਗਏ ਹਨ।

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਪਾਲਣਾ ਰਿਪੋਰਟ 15 ਦਿਨਾਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀ.ਈ.ਓਂ ਮਨਵਿੰਦਰ ਕੌਰ, ਡੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਡਾ. ਦਿਵਜੋਤ ਸਿੰਘ, ਪਟਿਆਲਾ ਫਾਊਂਡੇਸ਼ਨ ਦੇ ਮੁਖੀ ਸ਼੍ਰੀ ਰਵੀ ਆਹਲੂਵਾਲੀਆ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ