Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਝੂਠੇ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਨੂੰ ਮੁੜ ਅੱਗੇ ਲਿਆਉਣ ਲਈ ਤਿਆਰ ਹਨ: ਸਰਬਜੀਤ ਝਿੰਜਰ

June 17, 2025 06:12 PM
SehajTimes

ਲੁਧਿਆਣਾ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਸਮੂਹ ਪਾਰਟੀ ਆਗੂਆਂ ਦੇ ਨਾਲ ਜੰਮਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਲੁਧਿਆਣਾ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ, "ਭਲੇ ਦਿਨ ਆਉਣ ਵਾਲੇ ਨੇ ਅਤੇ ਸਾਡੀ ਜਿੱਤ ਵੀ ਯਕੀਨੀ ਹੈ! ਇਹ ਸਿਰਫ਼ ਮੈਂ ਨਹੀਂ ਪੰਜਾਬ ਦਾ ਹਰ ਇੱਕ ਵਿਅਕਤੀ ਕਹਿ ਰਿਹਾ ਹੈ, ਅਤੇ ਅਕਾਲੀ ਦਲ ਨੂੰ ਲੁਧਿਆਣਾ ਦੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਪਿਆਰ, ਇਸ ਗੱਲ ਦੀ ਗਵਾਹੀ ਦੇ ਰਿਹਾ ਹੈ ਕਿ ਪੰਜਾਬ ਦੇ ਲੋਕ ਵੀ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਨੂੰ ਅੱਗੇ ਲਿਆਉਣਾ ਬਹੁਤ ਜ਼ਰੂਰੀ ਹੈ।"

ਝਿੰਜਰ ਨੇ ਅੱਗੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਕੱਲ ਕੱਢਿਆ ਰੋਡ ਸ਼ੋਅ ਸਫ਼ਲ ਹੋਇਆ ਹੈ ਅਤੇ ਇਸਨੂੰ ਸਫ਼ਲ ਬਣਾਉਣ ਵਿੱਚ ਪਾਰਟੀ ਆਗੂਆਂ ਅਤੇ ਲੁਧਿਆਣਾ ਦੇ ਨਿਵਾਸੀਆਂ ਨੇ ਪੂਰਾ ਯੋਗਦਾਨ ਪਾਇਆ ਹੈ, ਜਿਸ ਤਰ੍ਹਾਂ ਲੋਕਾਂ ਨੇ ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਹੈ, ਉਸਤੋਂ ਪਾਰਟੀ ਪ੍ਰਤੀ ਲੋਕਾਂ ਦੀ ਅਟੱਲ ਵਚਨਬੱਧਤਾ ਸਾਫ਼ ਨਜ਼ਰ ਆ ਰਹੀ ਹੈ। ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਇੱਥੋਂ ਦੇ ਲੋਕਾਂ ਨੇ ਅੱਗੇ ਆ ਕੇ ਇਹ ਸਾਫ਼ ਜ਼ਾਹਿਰ ਕੀਤਾ ਹੈ ਕਿ ਹੁਣ ਪੰਜਾਬ ਅਕਾਲੀ ਦਲ ਦੀ ਮੁੜ ਵਾਪਸੀ ਚਾਹੁੰਦਾ ਹੈ।"

ਝਿੰਜਰ ਨੇ ਲੁਧਿਆਣਾ ਦੀਆਂ ਭੈਣਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਜਦੋਂ ਵੀ ਕੋਈ ਆਮ ਆਦਮੀ ਪਾਰਟੀ ਦਾ ਲੀਡਰ ਵੋਟ ਮੰਗਣ ਤੁਹਾਡੇ ਘਰ ਆਏ ਤਾਂ ਤੁਹਾਨੂੰ ਹੱਕ ਹੈ ਉਨ੍ਹਾਂ ਨੂੰ ਰੋਕ ਕੇ ਸਵਾਲ ਪੁੱਛਣ ਦਾ ਕਿ ਕਿੱਥੇ ਨੇ ਸਾਡੇ 1100 ਰੁਪਏ ਮਹੀਨਾ ਜੋ 40 ਮਹੀਨਿਆਂ ਤੋਂ ਸਾਨੂੰ ਨਹੀਂ ਮਿਲੇ? ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਸਰਕਾਰ ਨੂੰ ਸਵਾਲ ਪੁੱਛਣ ਲਈ ਕਿਹਾ ਕਿ ਕਿੱਥੇ ਨੇ ਭਗਵੰਤ ਮਾਨ ਵਲੋਂ ਪ੍ਰਚਾਰ ਕੀਤੀਆਂ ਗਈਆਂ 55000 ਨੌਕਰੀਆਂ?"

ਝਿੰਜਰ ਨੇ ਸੂਬੇ ਵਿੱਚ ਵਧਦੇ ਨਸ਼ੇ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ, " ਅੱਜ ਪੰਜਾਬ ਦਾ ਭਵਿੱਖ ਨਸ਼ੇ ਦੀ ਸੂਲੀ ਚੜ੍ਹ ਰਿਹਾਂ ਹੈ, ਇੱਕ ਪਾਸੇ ਇਹ ਕਹਿੰਦੇ ਨੇ ਕਿ ਪੰਜਾਬ ਵਿੱਚ 99% ਨਸ਼ਾ ਮੁੱਕ ਗਿਆ ਹੈ, ਅਤੇ ਦੂਜੇ ਪਾਸੇ ਇਹਨਾਂ ਦੇ ਹੀ ਮੰਤਰੀ ਇਸ ਗੱਲ ਨੂੰ ਨਕਾਰਦੇ ਨੇ। ਦੂਜੇ ਪਾਸੇ ਇਹਨਾਂ ਵਲੋਂ ਲੋਕਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਜਾਂਦਾ ਹੈ ਅਤੇ ਜੋ ਨਸ਼ੇ ਵਿਰੁੱਧ ਅਵਾਜ਼ ਚੁੱਕਦੇ ਹਨ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਇਹ ਕਿਹੜਾ ਯੁੱਧ ਨਸ਼ਿਆਂ ਵਿਰੁੱਧ ਹੈ?"

ਝਿੰਜਰ ਨੇ ਪੰਜਾਬ ਦੇ ਵਿਭਾਗਾਂ ਨੂੰ ਸਾਂਭਣ ਲਈ ਦਿੱਲੀ ਵਲੋਂ ਲਿਆਏ ਜਾ ਰਹੇ ਲੋਕਾਂ ਨੂੰ ਲੈਕੇ ਵੀ ਚਿੰਤਾ ਜ਼ਹਿਰ ਕੀਤੀ ਅਤੇ ਕਿਹਾ, "ਅੱਜ ਓਹ ਦਿਨ ਆ ਗਿਆ ਹੈ ਕਿ ਪੰਜਾਬ ਦੇ ਹੱਕਾਂ ਨੂੰ ਦਿੱਲੀ ਦੇ ਹਵਾਲੇ ਕੀਤਾ ਜਾ ਰਿਹਾ ਹੈ, ਪੰਜਾਬ ਦੇ ਲੋਕਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਪੰਜਾਬ ਦੇ ਵਿਭਾਗ ਉਨ੍ਹਾਂ ਨੂੰ ਸੌਂਪੇ ਜਾ ਰਹੇ ਨੇ ਜੋ ਆਪ ਦਿੱਲੀ ਦੇ ਲੋਕਾਂ ਵਲੋਂ ਨਕਾਰੇ ਜਾ ਚੁੱਕੇ ਹਨ।"

ਝਿੰਜਰ ਨੇ ਭਗਵੰਤ ਮਾਨ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ, "ਆਪ ਸਰਕਾਰ ਪਿਛਲੇਂ ਸਵਾ ਤਿੰਨ ਸਾਲਾਂ ਤੋਂ ਪੰਜਾਬ ਦੇ ਲੋਕਾਂ ਨਾਲ ਧੱਕਾ ਕਰਦੀ ਆਈ ਹੈ, ਝੂਠੇ ਇਸ਼ਤਿਹਾਰਾਂ ਤੋਂ ਇਲਾਵਾ ਪੰਜਾਬ ਦੇ ਪੱਲੇ ਕੁਝ ਵੀ ਨਹੀਂ ਪਿਆ। ਨਾ ਹੀ ਕਿਸਾਨਾਂ ਨੂੰ ਐੱਮ.ਐੱਸ. ਪੀ ਦੀ ਗਾਰੰਟੀ ਮਿਲੀ, ਨਾ ਪਰਿਵਾਰਾਂ ਨੂੰ ਮੁਆਵਜ਼ਾ, ਨਾ ਪੰਜਾਬ ਨਸ਼ਾ ਮੁਕਤ ਬਣਿਆ ਅਤੇ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ।"

ਯੂਥ ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ, "ਕੱਲ ਦੇ ਰੋਡ ਸ਼ੋਅ ਵਿੱਚ ਵੱਧ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਦਾ ਹਿੱਸਾ ਲੈਣਾ ਇਹ ਸੰਕੇਤ ਦਿੰਦਾ ਹੈ ਕਿ ਹੁਣ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਅਤੇ ਪੰਜਾਬੀਅਤ ਲਈ, ਭਾਈਚਾਰਕ ਸਾਂਝ ਲਈ, ਤਰੱਕੀ ਲਈ, ਅਮਨ-ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ।"

ਝਿੰਜਰ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ, "ਖ਼ਰਾਬ ਮੌਸਮ ਹੋਣ ਦੇ ਬਾਵਜੂਦ ਵੀ ਲੋਕਾਂ ਦਾ ਵੱਧ ਗਿਣਤੀ ਵਿੱਚ ਰੋਡ ਸ਼ੋਅ ਵਿੱਚ ਹਿੱਸਾ ਲਿਆ ਜਿਸ ਦਾ ਅਸੀਂ ਦਿਲੋਂ ਧੰਨਵਾਦ ਕਰਦੇ ਹਾਂ, ਇਹ ਇਕੱਠ ਜ਼ਾਹਿਰ ਕਰ ਰਿਹਾ ਹੈ ਕਿ ਹੁਣ ਅਕਾਲੀ ਦਲ ਦੀ ਜਿੱਤ ਪੱਕੀ ਹੈ।"

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੋਡ ਸ਼ੋਅ ਦੀ ਅਗਵਾਈ ਕਰਦਿਆਂ ਕਿਹਾ, "ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਕੁਝ ਨਹੀਂ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਸਿਰਫ਼ ਇੱਕ ਕਠਪੁਤਲੀ ਦਾ ਕੰਮ ਕਰ ਰਿਹਾ ਹੈ।"

ਇਸ ਰੋਡ ਸ਼ੋਅ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਜਿਵੇਂ ਕਿ ਸ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ. ਸ਼ਰਨਜੀਤ ਢਿੱਲੋਂ, ਅਤੇ ਪਾਰਟੀ ਆਗੂਆਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦਾ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਜੀ ਦੇ ਹੱਕ ਵਿੱਚ ਕੱਢੇ ਗਏ ਰੋਡ ਸ਼ੋਅ ਵਿੱਚ ਸਾਥ ਦਿੱਤਾ।

 

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ