Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰੋਟਰੀ ਕਲੱਬ ਸੁਨਾਮ ਨੇ ਲਾਇਆ ਮੁਫ਼ਤ ਮੈਡੀਕਲ ਕੈਂਪ

June 17, 2025 06:17 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੋਟਰੀ ਕਲੱਬ ਸੁਨਾਮ ਵੱਲੋਂ ਰੋਟਰੀ ਕੰਪਲੈਕਸ ਵਿਖੇ ਮੁਫ਼ਤ ਮੈਡੀਕਲ ਕੈਂਪ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ ਲਗਾਇਆ ਗਿਆ ਕੈਂਪ ਵਿੱਚ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਵਿੱਚ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਤੋਂ ਆਏ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਨੂੰ ਮੁਫ਼ਤ ਸਲਾਹ-ਮਸ਼ਵਰਾ ਦਿੱਤਾ। ਰੋਟਰੀ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਨੇ ਦੱਸਿਆ ਕਿ ਕੈਂਪ ਵਿੱਚ ਹੱਡੀਆਂ ਦੇ ਮਾਹਿਰ ਡਾਕਟਰ ਗਗਨਦੀਪ ਗੁਪਤਾ ਅਤੇ ਛਾਤੀ ਰੋਗਾਂ ਦੇ ਮਾਹਿਰ ਡਾ. ਨਵਰੀਤ ਕੌਰ ਸੰਧੂ ਨੇ ਆਪਣੀ ਟੀਮ ਸਮੇਤ ਮਰੀਜ਼ਾਂ ਦੀ ਜਾਂਚ ਕੀਤੀ। ਲੋਕਾਂ ਨੇ ਇਸ ਮੈਡੀਕਲ ਕੈਂਪ ਤੋਂ ਭਰਪੂਰ ਲਾਭ ਲਿਆ ਅਤੇ ਡਾਕਟਰਾਂ ਦੀ ਸਮਰਪਿਤ ਸੇਵਾ ਦੀ ਸਰਾਹਨਾ ਕੀਤੀ।
ਉਨ੍ਹਾਂ ਆਖਿਆ ਕਿ ਕੈਂਪ ਦੌਰਾਨ ਮਰੀਜ਼ਾਂ ਲਈ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਬਲੱਡ ਸ਼ੁਗਰ ਚੈੱਕਅ, ਹੱਡੀਆਂ ਵਿੱਚ ਕੈਲਸ਼ੀਅਮ ਦੀ ਜਾਂਚ (ਬੀਐਮਡੀ ਟੈਸਟ) ਅਤੇ ਫੇਫੜਿਆਂ ਦੀ ਜਾਂਚ ਲਈ ਟੈਸਟ ਕੀਤੇ ਗਏ। ਰੋਟਰੀ ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਇਲਾਕੇ ਵਿੱਚ ਲੋਕਾਂ ਦੀ ਸਿਹਤ ਸੰਭਾਲ ਲਈ ਅਜਿਹੇ ਕੈਂਪ ਭਵਿੱਖ ਵਿੱਚ ਵੀ ਲਗਾਤਾਰ ਕਰਵਾਏ ਜਾਣਗੇ। ਇਸ ਮੌਕੇ ਫੋਰਟਿਸ ਹਸਪਤਾਲ ਦੇ ਏ ਐਸ ਐਮ ਅਮਿਤ ਜਾਵਾ, ਰਾਜਨ ਸਿੰਗਲਾ, ਪ੍ਰੋਫੈਸਰ ਵਿਜੇ ਮੋਹਨ ਸਿੰਗਲਾ, ਪੁਨੀਤ ਬਾਂਸਲ, ਹਰੀਸ਼ ਗੋਇਲ, ਨੀਤਿਨ ਜਿੰਦਲ, ਰਾਕੇਸ਼ ਟੋਨੀ, ਹਰੀਸ਼ ਗੱਖੜ, ਰਜਨੀਸ਼ ਰਿੰਕੂ, ਵਨੀਤ ਗਰਗ, ਰਾਜੇਸ਼ ਗਰਗ ਆਦਿ ਹਾਜ਼ਰ ਸਨ।

Have something to say? Post your comment

 

More in Malwa

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ

ਭਾਜਪਾ ਦੀ ਮੋਗਾ ਰੈਲੀ ਨੂੰ ਲੈਕੇ ਲੋਕਾਂ 'ਚ ਉਤਸ਼ਾਹ : ਦਾਮਨ ਬਾਜਵਾ