Sunday, November 02, 2025

Doaba

ਅੱਜ ਤੋਂ ਸ੍ਰੀ ਖੁਰਾਲਗੜ ਤੋਂ ਪੰਜਾਬ 'ਚ ਅਸਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਹੋਵੇਗੀ

June 17, 2025 07:22 PM
SehajTimes
ਹੁਸ਼ਿਆਰਪੁਰ : ਬਹੁਜਨ ਸਮਾਜ ਪਾਰਟੀ ਵਲੋੰ 18 ਜੂਨ ਨੂੰ ਸ੍ਰੀ ਖੁਰਾਲਗੜ ਸਾਹਿਬ ਤੋਂ ਅਸਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਕਿਓਂਕਿ ਬਸਪਾ ਹੀ ਪੰਜਾਬ ਅੰਦਰ ਨਸ਼ਿਆਂ ਨੂੰ ਰੋਕਣ ਅਤੇ ਡਰੱਗ ਮਾਫੀਏ ਦਾ ਲੱਕ ਤੋੜਨ ਲਈ ਸਹੀ ਪਲੇਟਫਾਰਮ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਠੇਕੇਦਾਰ ਭਗਵਾਨ ਦਾਸ ਸਿੱਧੂ ਜਨਰਲ ਸਕੱਤਰ ਬਸਪਾ ਪੰਜਾਬ ਨੇ ਕਿਹਾ ਕਿ "ਪੰਜਾਬ ਸੰਭਾਲੋ ਮੁਹਿੰਮ" ਤਹਿਤ ਭਲਕੇ ਬੁੱਧਵਾਰ ਸਵੇਰੇ 10 ਵਜੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਤੋਂ ਗੜਸ਼ੰਕਰ ਲਈ ਵਿਸ਼ਾਲ ਰੋਸ ਮਾਰਚ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਸ਼ੁਰੂ ਹੋਵੇਗਾ। ਉਨਾਂ ਨੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀਆਂ, ਭਗਵਾਨ ਸ੍ਰੀ ਬਾਲਮੀਕ ਸੁਸਾਇਟੀਆਂ, ਡਾ. ਅੰਬੇਡਕਰ ਅਤੇ ਹੋਰ ਧਾਰਮਿਕ,ਸਮਾਜਿਕ ਜਥੇਬੰਦੀਆਂ ਸਮੁੱਚੇ ਪੰਜਾਬ ਵਾਸੀਆਂ ਨੂੰ "ਪੰਜਾਬ ਸੰਭਾਲੋ ਮੁਹਿੰਮ"ਤਹਿਤ ਭਲਕੇ 18 ਜੂਨ ਨੂੰ ਸ੍ਰੀ ਖੁਰਾਲਗੜ ਸਾਹਿਬ ਪਹੁੰਚ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਠੇਕੇਦਾਰ ਭਗਵਾਨ ਦਾਸ ਨੇ ਕਿਹਾ ਕਿ ਕਾਂਗਰਸ, ਭਾਜਪਾ, ਅਕਾਲੀ ਅਤੇ ਮੋਜੂਦਾ ਆਮ ਆਦਮੀ ਪਾਰਟੀ ਦੇ ਰਾਜ ਵੇਲੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਬਰਬਾਦ ਹੋਏ ਹਨ । ਬਸਪਾ "ਪੰਜਾਬ ਸੰਭਾਲੋ ਮੁਹਿੰਮ" ਤਹਿਤ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ, ਸਿੱਖਿਆ ਨੀਤੀ, ਭ੍ਰਿਸ਼ਟਾਚਾਰ ਅਤੇ ਪਵਿੱਤਰ ਧਰਤੀ ਸ੍ਰੀ ਖੁਰਾਲਗੜ ਸਾਹਿਬ ਵਿਚੋਂ ਸ਼ਰਾਬ ਦਾ ਠੇਕਾ ਤੇ ਨਜਾਇਜ਼ ਬ੍ਰਾਂਚਾਂ ਬੰਦ ਕਰਾਉਣ ਲਈ ਮੈਦਾਨ ਵਿੱਚ ਆਈ ਹੈ ਜਿਸਨੂੰ ਪੰਜਾਬ ਦੇ ਹਰ ਵਰਗ ਵਲੋੰ ਵੱਡਾ ਸਮਰਥਨ ਮਿਲ ਰਿਹਾ ਹੈ। ਬਸਪਾ ਆਗੂਆਂ ਨੇ ਕਿਹਾ ਕਿ ਜਿਹੜੇ ਕਾਂਗਰਸ, ਭਾਜਪਾ, ਅਕਾਲੀ ਅਤੇ ਆਪ ਦੇ ਨੇਤਾ ਸੰਵਿਧਾਨ ਅਤੇ ਰਾਖਵੇਂਕਰਨ ਵਿਰੋਧੀ ਬਿਆਨ ਦਿੰਦੇ ਹਨ ਓਹੀ ਲੋਕ ਡਾ. ਅੰਬੇਡਕਰ ਜੀ ਦੇ ਬੁੱਤਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ। ਉਨਾਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਦੀ ਚਰਨਛੋਹ ਪਵਿੱਤਰ ਧਰਤੀ ਸ੍ਰੀ ਖੁਰਾਲਗੜ੍ਹ ਤੋਂ ਸ਼ਰਾਬ ਦੇ ਠੇਕੇ ਅਤੇ ਨਜਾਇਜ਼ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਾ ਕੇ ਪੰਜਾਬ ਵਿੱਚ ਨਸ਼ਿਆਂ ਵਿਰੋਧੀ ਲਹਿਰ ਸ਼ੁਰੂ ਕੀਤੀ ਜਾਵੇਗੀ। ਬਸਪਾ ਆਗੂਆਂ ਨੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੂਰੀ ਤਰਾਂ ਲਾਗੂ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਚ 100% ਅਧਿਆਪਕ, ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਕਾਨੂੰਨ ਲਾਗੂ ਕਰਨ, ਪੰਜਾਬ ਦੀ ਤਰੱਕੀ ਵਿਕਾਸ ਅਤੇ ਸਿਹਤ ਸਿਸਟਮ ਵਿੱਚ ਸੁਧਾਰ ਲਈ ਪੰਜਾਬ ਅੰਦਰ ਵੱਡਾ ਅੰਦੋਲਨ ਛੇੜਨ ਦਾ ਸੱਦਾ ਦਿੱਤਾ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਬਹੁਜਨ ਸਮਾਜ ਪਾਰਟੀ ਦੇ ਨੀਲੇ ਝੰਡੇ ਹੇਠ ਇਕੱਠੇ ਹੋ ਕੇ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਪੰਜਾਬ ਸੰਭਾਲੋ ਮੁਹਿੰਮ ਨੂੰ ਸਫਲ ਕਰਨ ਲਈ ਆਪਣਾ ਬਣਦਾ ਹਿੱਸਾ ਜਰੂਰ ਪਾਉਣ।
 
 
 

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ