Wednesday, June 18, 2025

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

June 17, 2025 07:39 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17, 897 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 499 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 557 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 69 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਮੀਥੇਨੌਲ ਦੀ ਦੁਰਵਰਤੋਂ ਘਾਤਕ, ਗ਼ੈਰ-ਕਾਨੂੰਨੀ ਸ਼ਰਾਬ ਮੌਤ ਦਾ ਕਾਰਨ, ਸਾਵਧਾਨ ਰਹਿਣ ਲੋਕ

ਵਿਰੋਧੀ ਧਿਰਾਂ ਸਿਰਫ਼ ਸੱਤਾ ਦੀ ਲਾਲਚੀ, ਪੰਜਾਬ ਦੇ ਵਿਕਾਸ ਨਾਲ ਇਨ੍ਹਾਂ ਦਾ ਨਹੀਂ ਕੋਈ ਵਾਸਤਾ : ਹਰਚੰਦ ਸਿੰਘ ਬਰਸਟ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ 'ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ