Wednesday, September 17, 2025

Chandigarh

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

June 17, 2025 07:40 PM
SehajTimes

ਧੋਖੇਬਾਜ਼ਾਂ ਨੇ ਜਾਅਲੀ ਸਟਾਕ ਮਾਰਕੀਟ ਸਕੀਮ ਰਾਹੀਂ ਪੀੜਤ ਦੇ 15 ਲੱਖ ਰੁਪਏ ਠੱਗੇ : ਏਡੀਜੀਪੀ ਵੀ. ਨੀਰਜਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ। ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪੈਸੇ ਨਿਵੇਸ਼ ਕਰ ਦਿੰਦੇ ਸਨ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪੰਚਕੂਲਾ ਤੋਂ ਗ੍ਰਿਫ਼ਤਾਰ ਵਰੁਣ ਕੁਮਾਰ ਅਤੇ ਅਬੋਹਰ ਤੋਂ ਗ੍ਰਿਫ਼ਤਾਰ ਕੀਤੇ ਸਾਹਿਲ ਸੇਠੀ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਵਰੁਣ ਕੁਮਾਰ ਨੇ ਆਪਣਾ ਬੈਂਕ ਖਾਤਾ ਸਾਹਿਲ ਸੇਠੀ ਨੂੰ ਕਮਿਸ਼ਨ ਦੇ ਆਧਾਰ ’ਤੇ ਕਿਰਾਏ ’ਤੇ ਦਿੱਤਾ ਸੀ, ਜੋ ਅੱਗੇ ਅਜਿਹੇ ਖਾਤੇ ਖ਼ਰੀਦਦਾ ਸੀ ਅਤੇ ਆਪਣੇ ਸਰਗਨਾ , ਜੋ ਉਸ ਨਾਲ ਵਰਚੁਅਲ ਮੋਬਾਈਲ ਨੰਬਰਾਂ ਰਾਹੀਂ ਸੰਪਰਕ ਵਿੱਚ ਸਨ , ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਨਵੀਂ ਦਿੱਲੀ ਦੇ ਐਨ.ਸੀ.ਆਰ. ਖੇਤਰ ਦੀਆਂ ਵੱਖ-ਵੱਖ ਥਾਵਾਂ ’ਤੇ ਸਾਈਬਰ ਵਿੱਤੀ ਧੋਖਾਧੜੀ ਲਈ ਅੱਗੇ ਵੇਚ ਦਿੰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਗਨਾ ਇਨ੍ਹਾਂ ਫਰਜ਼ੀ ਬੈਂਕ ਖਾਤਿਆਂ ਵਿੱਚ ਟਰਾਂਸਫਰ ਰਾਹੀਂ ਧੋਖਾਧੜੀ ਨਾਲ ਜੁਟਾਈ ਰਕਮ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਮਿਸ਼ਨ ਦਿੰਦੇ ਸਨ।

ਡੀਜੀਪੀ ਨੇ ਕਿਹਾ, ‘‘ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ , 14 ਰਾਜਾਂ ਵਿੱਚ ਲਗਭਗ 34 ਹੋਰ ਅਜਿਹੀਆਂ ਸਾਈਬਰ ਧੋਖਾਧੜੀ ਸ਼ਿਕਾਇਤਾਂ ਵਿੱਚ ਵੀ ਸ਼ਾਮਲ ਹਨ, ਜਿਨ੍ਹਾਂ ਵੱਲੋਂ ਕੀਤੇ ਘੁਟਾਲੇ ਦੀ ਕੁੱਲ ਰਕਮ 8 ਕਰੋੜ ਰੁਪਏ ਤੋਂ ਵੱਧ ਹੈ,’’। ਉਨ੍ਹਾਂ ਇਹ ਵੀ ਕਿਹਾ ਕਿ ਵਰਚੁਅਲ ਮੋਬਾਈਲ ਨੰਬਰਾਂ ਅਤੇ ਇਨ੍ਹਾਂ ਧੋਖਾਧੜੀਆਂ ਲਈ ਜਿੰਮੇਵਾਰ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ 15 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਇੱਕ ਪੀੜਤ ਦੀ ਸ਼ਿਕਾਇਤ ਤੋਂ ਬਾਅਦ, ਇੰਸਪੈਕਟਰ ਜੁਝਾਰ ਸਿੰਘ ਦੀ ਨਿਗਰਾਨੀ ਹੇਠ ਇੱਕ ਸਾਈਬਰ ਕ੍ਰਾਈਮ ਟੀਮ ਨੇ ਡੂੰਘਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਟੀਮ ਨੇ ਕਈ ਓਐਸਆਈਐਨਟੀ ਤਕਨੀਕਾਂ ਅਤੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੇ ਸਮਨਵੇ ਪੋਰਟਲ ਦੀ ਤਕਨੀਕੀ ਸਹਾਇਤਾ ਵਰਤ ਕੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਏਡੀਜੀਪੀ ਨੇ ਕਿਹਾ ਕਿ ਦਿੱਲੀ/ਐਨ.ਸੀ.ਆਰ. ਖੇਤਰ ਵਿੱਚ ਵਰਚੁਅਲ ਮੋਬਾਈਲ ਨੰਬਰਾਂ ਅਤੇ ਜਾਅਲੀ ਬੈਂਕ ਖਾਤਿਆਂ ਦੀ ਡਿਲੀਵਰੀ ਬਾਰੇ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨੇ 14 ਰਾਜਾਂ ਵਿੱਚ ਸਰਗਰਮ ਵੱਡੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਵਿੱਚ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਐਸ ਦੀ ਧਾਰਾ 318(4) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 66(ਸੀ) ਅਤੇ 66(ਡੀ) ਦੇ ਤਹਿਤ ਐਫਆਈਆਰ 04 ਮਿਤੀ 08-05-2025 ਕੇਸ ਦਰਜ ਕੀਤਾ ਗਿਆ ਹੈ।

ਡੱਬੀ: ਨਿਵੇਸ਼ ਧੋਖਾਧੜੀ ਕੀ ਹੈ?

ਇਸ ਵਿਚ ਨਿਵੇਸ਼ ਧੋਖਾਧੜੀ ਵਾਲੀਆਂ ਯੋਜਨਾਵਾਂ ਸ਼ਾਮਲ ਹੁੰਦੀਆਂ ਹਨ, ਜੋ ਉੱਚ ਰਿਟਰਨ ਦਾ ਵਾਅਦਾ ਕਰਦੀਆਂ ਹਨ ਅਤੇ ਅਕਸਰ ਸੱਚ ਹੋਣ ਦਾ ਭੁਲੇਖਾ ਪਾਉਂਦੀਆਂ ਹਨ। ਇਹਨਾਂ ਘੁਟਾਲਿਆਂ ਵਿਚ ਨਵੇਂ ਨਿਵੇਸ਼ਕਾਂ ਵੱਲੋਂ ਜਮ੍ਹਾਂ ਕਰਾਏ ਪੈਸਿਆਂ ਦੀ ਜਾਇਜ਼ ਆਰਥਿਕ ਗਤੀਵਿਧੀਆਂ ਰਾਹੀਂ ਪੁਰਾਣੇ ਨਿਵੇਸ਼ਕਾਂ ਨੂੰ ਮੁਨਾਫਾ ਦਿੱਤਾ ਜਾਂਦਾ ਹੈ । ਇਸਨੂੰ ਪੋਂਜ਼ੀ ਸਕੀਮ ਵਜੋਂ ਵੀ ਜਾਣਿਆ ਜਾਂਦਾ ਹੈ।

ਡੱਬੀ:ਲੋਕਾਂ ਨੂੰ ਸਲਾਹ - ਨਿਵੇਸ਼ ਧੋਖਾਧੜੀਆਂ ਤੋਂ ਸਾਵਧਾਨ ਰਹੋ

* ਸਿਰਫ਼ ਸੇਬੀ-ਰਜਿਸਟਰਡ ਸੰਸਥਾਵਾਂ ਨਾਲ ਹੀ ਨਿਵੇਸ਼ ਕਰੋ
* ਨਿਵੇਸ਼ ਉਤਪਾਦਾਂ ਦੀ ਪੁਸ਼ਟੀ ਕਰੋ ਅਤੇ ਗੈਰ-ਭਰੋਸੇਯੋਗ ਰਿਟਰਨ ਦਾ ਵਾਅਦਾ ਕਰਨ ਵਾਲੀਆਂ ਸਕੀਮਾਂ ਤੋਂ ਬਚੋ
* ਵਪਾਰਕ ਐਪਸ ਨੂੰ ਉਤਸ਼ਾਹਿਤ ਕਰਨ ਵਾਲੇ ਸ਼ੱਕੀ ਸੋਸ਼ਲ ਮੀਡੀਆ ਸਮੂਹਾਂ ਵਿੱਚ ਸ਼ਾਮਲ ਨਾ ਹੋਵੋ
* ਕਦੇ ਵੀ ਅਪ੍ਰਮਾਣਿਤ ਏਪੀਕੇ ਫਾਈਲਾਂ ਇੰਸਟਾਲ ਨਾ ਕਰੋ ਜਾਂ ਅਣਜਾਣ ਲੋਕਾਂ ਨਾਲ ਬੈਂਕ ਵੇਰਵੇ ਸਾਂਝੇ ਨਾ ਕਰੋ
* ਹੈਲਪਲਾਈਨ 1930 ’ਤੇ ਕਾਲ ਕਰਕੇ ਜਾਂ cybercrime.gov.in ’ਤੇ ਜਾ ਕੇ ਕਿਸੇ ਵੀ ਧੋਖਾਧੜੀ ਦੀ ਤੁਰੰਤ ਰਿਪੋਰਟ ਕਰੋ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ