Wednesday, December 17, 2025

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

June 18, 2025 12:59 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਆਬਕਾਰੀ ਨੀਲਾਮੀ ਦੀ ਪ੍ਰਗਤੀ ਦੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਅਪਰਾਧੀਆਂ ਦੇ ਖਿਲਾਫ ਹਾਈ ਆਕਟੇਨ ਮੁਹਿੰਮ ਚਲਾਉਣ ਅਤੇ ਹਰਿਆਣਾ ਵਿੱਚ ਪੁਲਿਸ ਦੀ ਪ੍ਰਭਾਵੀ ਤੇ ਜਿਮੇਵਾਰਰੀ ਮੌਜੂਦਗੀ ਯਕੀਨੀ ਕਰਨ ਦੇ ਨਿਰਦੇਸ਼ ਦਿੰਦੇ ਹੋੲ, ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੁੰ ਮਜਬੂਤ ਬਣਾਏ ਰੱਖਣਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ।

ਕੁਰੂਕਸ਼ੇਤਰ ਵਿੱਚ ਇੱਕ ਆਬਕਾਰੀ ਲਾਇਸੈਂਸਧਾਰੀ ਦੀ ਹਤਿਆ ਦੀ ਰਿਪੋਰਟ 'ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਡਾਇਰੈਕਟਰ ਜਨਰਲ ਨੂੰ ਦੋਸ਼ੀਆਂ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਨਾਗਰਿਕਾਂ ਨੁੰ ਧਮਕੀ ਜਾਂ ਫਿਰੌਤੀ ਸਬੰਧੀ ਕਾਲ ਮਿਲ ਰਹੀ ਹੈ, ਉਨ੍ਹਾਂ ਨੈ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਸ ਉਦੇਸ਼ ਲਈ ਇੱਕ ਸਮਰਪਿਤ ਹੈਲਪਲਾਇਨ ਨੰਬਰ ਜਾਰੀ ਕਰ ਉਸ ਨੂੰ ਐਮਰਜੈਂਸੀ ਸੇਵਾ 112 ਨਾਲ ਲਿੰਕ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੁੱਖ ਮੰਤਰੀ ਨੇ ਆਬਕਾਰੀ ਅਤੇ ਕਰਾਧਾਨ ਵਿਭਾਗ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਆਬਕਾਰੀ ਨੀਲਾਮੀ ਦੀ ਪ੍ਰਕ੍ਰਿਆ ਜਲਦੀ ਪੂਰੀ ਕਰਨ ਅਤੇ ਸੂਬੇ ਨੂੰ ਮਿਲਣ ਵਾਲੇ ਮਾਲ ਨੂੰ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਆਬਕਾਰੀ ਨੀਲਾਮੀ ਵਿੱਚ, ਹੁਣ ਤੱਕ ਵਿਭਾਗ 934 ਆਬਕਾਰੀ ਜੋਨ ਦੀ ਨੀਲਾਮੀ ਦੇ ਨਾਲ ਜਿਆਦਾਤਰ ਆਬਕਾਰੀ ਜੋਨ ਦੀ ਨੀਲਾਮੀ ਕਰਨ ਵਿੱਚ ਸਮਰੱਥ ਰਿਹਾ ਹੈ ਅਤੇ ਪਿਛਲੇ ਸਾਲ 5037 ਕਰੋੜ ਰੁਪਏ ਦੀ ੁਤਲਣਾ ਵਿੱਚ ਇਸ ਵਾਰ 11,054 ਕਰੋੜ ਰੁਪਏ ਦਾ ਮਾਲ ਪ੍ਰਾਪਤ ਕੀਤਾ ਹੈ। ਨੀਲਾਮੀ ਦੌਰਾਨ ਹੁਣ ਤੱਕ ਚੰਗੀ ਪ੍ਰਤੀਕ੍ਰਿਆ ਪ੍ਰਾਪਤ ਹੋਈ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੁਲਿਸ ਫੋਰਸ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਧਰਾਤਲ 'ਤੇ ਪੁਲਿਸ ਦੀ ਮੌਜੂਦਗੀ ਅਜਿਹੀ ਹੋਣੀ ਚਾਹੀਦੀ ਹੈ ਜਿਸ ਨਾਲ ਜਨਤਾ ਸੁਰੱਖਿਅਤ ਮਹਿਸੂਸ ਕਰ ਅਤੇ ਗਲਤ ਕੰਮ ਕਰਨ ਵਾਲਿਆਂ ਤੇ ਅਸਮਾਜਿਕ ਤੱਤਾਂ ਦੇ ਵਿੱਚ ਕਾਨੂੰਨ ਦਾ ਡਰ ਪੈਦਾ ਹੋਵੇ, ਜਿਸ ਨਾਲ ਨਾਗਰਿਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਹੋ ਸਕੇ।

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਗੰਭੀਰ ਮਾਮਲਿਆਂ ਦੀ ਨਿਯਮਤ ਅਤੇ ਸਖਤ ਨਿਗਰਾਨੀ ਉੱਚਤਮ ਪੱਧਰ 'ਤੇ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਸਟੇਟ ਟਾਸਕ ਫੋਰਸ ਨੂੱ ਹੋਰ ਵੱਧ ਮੈਨਪਾਵਰ ਅਤੇ ਹੱਲ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੈਂਡਿੰਗ ਮਾਮਲਿਆਂ ਦਾ ਜਲਦੀ ਹੱਲ ਹੋ ਸਕੇ ਅਤੇ ਕੋਈ ਵੀ ਗੈਂਗਸਟਰ ਜਾਂ ਅਪਰਾਧੀ ਕਾਨੂੰਨ ਤੋਂ ਬੱਚ ਨਾ ਸਕੇ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਆਬਕਾਰੀ ਅਤੇ ਕਰਾਧਾਨ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

Have something to say? Post your comment

 

More in Haryana

ਵਿਗਿਆਨ ਨੂੰ ਲੈਬਸ ਦੀ ਦੀਵਾਰਾਂ ਤੋਂ ਬਾਹਰ ਕੱਢ ਕੇ ਉਨ੍ਹਾਂ ਦਾ ਲਾਭ ਸਮਾਜ ਦੇ ਆਖੀਰੀ ਵਿਅਕਤੀ ਤੱਕ ਪਹੁੰਚਾਉਣ, ਮੁੱਖ ਮੰਤਰੀ ਨੇ ਵਿਗਿਆਨਕਾਂ ਨੂੰ ਕੀਤੀ ਅਪੀਲ

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

ਪੌਧਾ ਰੋਪਣ ਦਾ ਰਖਰਖਾਵ ਹੁਣ ਟੇਂਡਰ ਪ੍ਰਕਿਰਿਆ ਦਾ ਹਿੱਸਾ ਬਣੇਗਾ-ਵਨ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ