ਪੰਜਾਬ ਵਿੱਚ 2-3 ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 3.9 ਡਿਗਰੀ ਸੈਲਸੀਅਸ ਡਿੱਗ ਗਿਆ ਹੈ ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਗਰਜ-ਤੂਫ਼ਾਨ ਅਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ।