Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ

June 18, 2025 03:59 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ. (ਪ੍ਰੀ.)(ਰੈਗੂਲਰ/ਵੀਕਐਂਡ)  ਯੂ.ਜੀ.ਸੀ./ਨੈਟ ਅਤੇ ਪੀ.ਸੀ.ਐੱਸ.(ਜੂਡੀਸ਼ੀਅਲ) ਦੀ ਤਿਆਰੀ ਲਈ ਹਨ। ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਇਨ੍ਹਾਂ ਟੈਸਟਾਂ ਦੀ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀ ਇਸ ਕੇਂਦਰ ਨਾਲ਼ ਜੁੜ ਕੇ ਲਾਭ ਉਠਾ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 30 ਜੂਨ 2025 ਤੱਕ (ਈ-ਮੇਲ  iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।  
ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਹਮੇਸ਼ਾ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ