Sunday, November 02, 2025

Malwa

ਆਰ.ਟੀ.ਓ. ਵੱਲੋਂ ਹੈਵੀ ਵਾਹਨਾਂ 'ਚ ਲੱਗੇ ਸਪੀਡ ਗਵਰਨਰਾਂ ਦੀ ਚੈਕਿੰਗ

June 18, 2025 04:24 PM
SehajTimes

ਕਿਹਾ, '2 ਜੁਲਾਈ ਤੋਂ ਸਕੂਲ ਸੇਫ਼ ਵਾਹਨ ਨੀਤੀ ਤਹਿਤ ਸਾਰੇ ਸਕੂਲ ਵਾਹਨਾਂ ਦੀ ਹੋਵੇਗੀ ਵਿਸ਼ੇਸ਼ ਚੈਕਿੰਗ'

ਸਕੂਲ ਬੱਸਾਂ 'ਚ ਏ.ਆਈ.ਐਸ.0018 ਮਿਆਰ ਦੇ ਸਪੀਡ ਗਵਰਨਰ ਲੱਗੇ ਹੋਣੇ ਲਾਜਮੀ

ਪਟਿਆਲਾ : ਪਟਿਆਲਾ ਦੇ ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਨੇ ਅੱਜ ਨਿਰਧਾਰਤ ਨੇਮਾਂ ਮੁਤਾਬਕ ਵੱਖ-ਵੱਖ ਗੱਡੀਆਂ 'ਚ ਲੱਗੇ ਸਪੀਡ ਗਵਰਨਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਕੁਝ ਨਿਰਧਾਰਤ ਸ੍ਰੇਣੀ ਦੇ ਮੀਡੀਅਮ, ਹੈਵੀ, ਯਾਤਰੀ ਆਵਾਜਾਈ ਵਾਹਨਾਂ ਤੇ ਸਕੂਲੀ ਬੱਸਾਂ 'ਚ ਸਪੀਡ ਗਵਰਨਰ ਲੱਗੇ ਹੋਣੇ ਲਾਜਮੀ ਹਨ, ਅਤੇ ਇਨ੍ਹਾਂ ਦੀ ਚੈਕਿੰਗ ਲਈ ਜਿੱਥੇ ਉਹ ਖ਼ੁਦ ਸੜਕਾਂ 'ਤੇ ਉਤਰਨਗੇ ਉਥੇ ਹੀ ਮੋਟਰ ਵਹੀਕਲ ਇੰਸਪੈਕਟਰ ਨੂੰ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਪੀਡ ਗਵਰਨਰ ਚੈਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੇ ਰੂਲ 118 ਆਫ਼ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਅਤੇ ਮਿਤੀ 21 ਅਗਸਤ 2012 ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੁਝ ਨਿਰਧਾਰਤ ਸ੍ਰੇਣੀ ਦੇ ਮੀਡੀਅਮ, ਹੈਵੀ, ਯਾਤਰੀ ਆਵਾਜਾਈ ਵਾਹਨਾਂ ਤੇ ਸਕੂਲੀ ਬੱਸਾਂ 'ਚ ਸਪੀਡ ਗਵਰਨਰ ਲੱਗਿਆ ਹੋਣਾ ਲਾਜਮੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਤੇ ਡਰਾਇਵਰਾਂ ਤੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਰ.ਟੀ.ਓ ਨੇ ਕਿਹਾ ਕਿ ਖਾਸ ਤੌਰ 'ਤੇ ਸਕੂਲ ਬੱਸਾਂ ਵਿੱਚ ਏ.ਆਈ.ਐਸ.0018 ਮਿਆਰ ਦੇ ਸਪੀਡ ਗਵਰਨਰ ਲੱਗੇ ਹੋਣੇ ਲਾਜਮੀ ਹਨ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਇਹ ਧਿਆਨ ਰੱਖਿਆ ਜਾਂਦਾ ਹੈ ਕਿ ਵਹੀਕਲ 'ਤੇ ਲੱਗੇ ਸਪੀਡ ਗਵਰਨਰ ਦੀਆਂ ਸੀਲਾਂ ਬਰਕਰਾਰ ਹੋਣ ਤੇ ਕੋਈ ਛੇੜਖਾਨੀ ਨਾ ਕੀਤੀ ਹੋਵੇ। ਸਪੀਡ ਗਵਰਨਰ ਦੀ ਗਤੀ ਸੀਮਾ ਵਿਭਾਗ ਦੀਆਂ ਸ਼ਰਤਾਂ ਮੁਤਾਬਕ ਹੈ ਜਾਂ ਨਹੀਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਵੀ ਗੱਡੀਆਂ ਦੇ ਨਿਰੀਖਣ ਸਮੇਂ ਸਪੀਡ ਗਵਰਨਰ ਲਈ ਸਹੀ ਪ੍ਰਮਾਣ ਪੱਤਰ ਤੇ ਲੋੜੀਂਦੇ ਪੈਰਾਮੀਟਰ ਦੀ ਐਂਟਰੀ ਵਾਹਨ ਪੋਰਟਲ ਵਿੱਚ ਵੀ ਲਾਜਮੀ ਦਰਜ ਕੀਤੇ ਜਾਣ।

ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਬਣਾਉਣ ਲਈ 2 ਜੁਲਾਈ ਤੋਂ ਸਾਰੇ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਅਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਨੇਮਾਂ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਉਲੰਘਣਾ ਸਾਹਮਣੇ ਆਉਣ 'ਤੇ ਸਕੂਲ ਮੁਖੀਆਂ ਵਿਰੁੱਧ ਵੀ ਕਾਰਵਾਈ ਅਰੰਭੀ ਜਾਵੇਗੀ।

ਆਰ.ਟੀ.ਓ. ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਇਸ ਦੇ ਨਾਲ ਹੀ ਸੜਕ ਸੁਰੱਖਿਆ ਵੀ ਯਕੀਨੀ ਬਣਾਉਣ ਲਈ ਆਵਾਜਾਈ ਨੇਮਾਂ ਦੀ ਪਾਲਣਾ ਕਰਵਾਉਣ ਬਾਬਤ ਚੈਕਿੰਗ ਜੋਰਾਂ 'ਤੇ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ