Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

June 18, 2025 05:18 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163),  ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

     ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਜੂਨ 2025  ਤੋਂ 10 ਅਗਸਤ, 2025 ਤੱਕ ਲਾਗੂ ਰਹਿਣਗੇ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ