Tuesday, July 01, 2025

Doaba

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

June 18, 2025 07:39 PM
SehajTimes

ਫਾਜ਼ਿਲਕਾ : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਸ੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।

ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28/01/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30/08/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 64 ਮਿਤੀ 17/05/2025 ਅ/ਧ 21/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸ ਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ NDPS Act ਤਹਿਤ ਇਕ ਮੁਕੱਦਮਾਂ ਨੰਬਰ 59 ਮਿਤੀ 11.05.2025 ਅ/ਧ 22/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹੈ।

ਐਸ.ਐਸ.ਪੀ ਫਾਜ਼ਿਲਕਾ ਨੇ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਿਸ ਵੱਲੋ ਪਹਿਲਾਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।

ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਹੈ।

ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ।

ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਇਸ ਤੋ ਇਲਾਵਾ ਜੇਕਰ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦੀ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਆਓ ਰਲ ਮਿਲ ਕਦਮ ਵਧਾਈਏ, ਨਸ਼ਾ ਮੁਕਤ ਪੰਜਾਬ ਬਣਾਈਏ।

Have something to say? Post your comment

 

More in Doaba

56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ : ਡਾ. ਰਾਜ ਕੁਮਾਰ

ਸੋਨੀ ਪਰਿਵਾਰ ਵੱਲੋਂ ਮਿੰਨੀ ਜੰਗਲ ਲਗਾਉਣਾ ਸ਼ਹਿਰ ਵਾਸੀਆਂ ਲਈ ਵਰਦਾਨ : ਸੱਚਦੇਵਾ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਕੌਝੀ ਸਿਆਸਤ ਤੋ ਪ੍ਰੇਰਿਤ :  ਲੱਖੀ ਗਿਲਜੀਆ 

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਸਿੰਗੜੀਵਾਲਾ 

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ : ਲਾਲੀ ਬਾਜਵਾ

ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲ਼ਾ ਪੰਜਾ