Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ : ਡਾ. ਬਲਜੀਤ ਕੌਰ

June 18, 2025 07:43 PM
SehajTimes

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ 'ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ 'ਤੇ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ 'ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ 'ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।

ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ