Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ

June 18, 2025 07:48 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ "ਅਚੀਵਰ ਐਵਾਰਡਜ਼" ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।

ਇਸ "ਅਚੀਵਰ ਐਵਾਰਡ" ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ 'ਫੀਡਰ ਸੰਸਥਾ' ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ