Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Chandigarh

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

June 19, 2025 12:17 PM
SehajTimes

ਹੁਣ ਤੱਕ ਮੁਲਜ਼ਮ ਰੇਸ਼ਮ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲੇ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਨੇ ਅੱਜ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਅਧਾਰਤ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ ਨੂੰ ਫਿਲੌਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਸੂਬੇ ਭਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ, ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਦੇ ਵੇਰਵੇ ਸਾਂਝੇ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਉਕਤ ਦੋਸ਼ੀ ਵਿਅਕਤੀ, ਜੋ ਬਰਨਾਲਾ ਦੇ ਪਿੰਡ ਹਮੀਦੀ ਦਾ ਰਹਿਣ ਵਾਲਾ ਹੈ— ਨੇ ਅਮਰੀਕਾ ਅਧਾਰਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਯੂਏਪੀਏ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਹੈ, ਅਤੇ ਐਸਐਫਜੇ ਮੁਖੀ ਗੁਰਪਤਵੰਤ ਸਿੰਘ ਪੰਨੂ— ਦੇ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਜੂਨ 2025 ਦੇ ਪਹਿਲੇ ਹਫ਼ਤੇ ਫਿਲੌਰ ਦੇ ਨੰਗਲ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਸੀ।
ਉਨ੍ਹਾਂ ਕਿਹਾ ਕਿ ਮੁਲਜ਼ਮ ਰੇਸ਼ਮ ਸਿੰਘ, ਜਿਸ 'ਤੇ ਪਟਿਆਲਾ, ਫਰੀਦਕੋਟ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਖਾਲਿਸਤਾਨ ਪੱਖੀ ਅਤੇ ਐਸਐਫਜੇ ਪੱਖੀ ਪੋਸਟਰ ਲਾ ਕੇ ਅਤੇ ਨਾਅਰੇ ਲਿਖ ਕੇ ਜਨਤਕ ਜਾਇਦਾਦ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ, ਉਕਤ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ।

ਡੀਜੀਪੀ ਨੇ ਦੱਸਿਆ ਕਿ ਮਈ 2025 ਵਿੱਚ ਭਾਰਤ-ਪਾਕਿ ਤਣਾਅ ਦੌਰਾਨ ਰੇਸ਼ਮ ਸਿੰਘ ਨੇ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ 'ਪਾਕਿਸਤਾਨ ਜ਼ਿੰਦਾਬਾਦ' ਅਤੇ 'ਖਾਲਿਸਤਾਨ ਜ਼ਿੰਦਾਬਾਦ' ਵਰਗੇ ਭੜਕਾਊ ਨਾਅਰੇ ਲਿਖੇ। ਉਨ੍ਹਾਂ ਦੱਸਿਆ ਕਿ ਸਬੂਤਾਂ ਤੋਂ ਇਹ ਵੀ ਪਤਾ ਚਲਦਾ ਹੈ ਕਿ ਮੁਲਜ਼ਮ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਪਹਿਲਾਂ ਦੇਸ਼ ਵਿਰੋਧੀ ਨਾਅਰੇ ਲਿਖਣ, ਕੰਧਾਂ ‘ਤੇ ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਵਿੱਚ ਕਰਨਾਲ (ਹਰਿਆਣਾ) ਅਤੇ ਸੰਗਰੂਰ ਵਿਖੇ ਦਰਜ ਦੋ ਯੂਏਪੀਏ ਕੇਸਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਮੋਹਾਲੀ ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਮੁਲਜ਼ਮ ਰੇਸ਼ਮ ਸਿੰਘ ਵੱਲੋਂ ਕੰਧਾਂ ਅਤੇ ਪੁਲਾਂ 'ਤੇ ਖਾਲਿਸਤਾਨ ਪੱਖੀ ਚਿੱਤਰ ਬਣਾਉਣ, ਨਾਅਰੇ ਲਿਖਣ ਅਤੇ ਪੋਸਟਰ ਲਾਉਣ ਵਰਗੀਆਂ ਗਤੀਵਿਧੀਆਂ, ਜਿਸ ਵਿੱਚ ਵੱਖਵਾਦ, ਹਥਿਆਰਬੰਦ ਬਗਾਵਤ, ਜਾਂ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਉਕਸਾਉਣ ਦੇ ਇਰਾਦੇ ਨਾਲ ਕੀਤੀਆਂ ਗਈਆਂ ਕਾਰਵਾਈਆਂ ਸ਼ਾਮਲ ਹਨ, ਵਿੱਚ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ ਅਤੇ ਨਿਰੰਤਰ ਨਿਗਰਾਨੀ ਦੇ ਆਧਾਰ 'ਤੇ ਐਸਐਸਓਸੀ ਮੋਹਾਲੀ ਟੀਮ ਨੇ ਇੱਕ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਰੇਸ਼ਮ ਨੂੰ ਮੋਹਾਲੀ ਦੇ ਖਰੜ ਤੋਂ ਗ੍ਰਿਫ਼ਤਾਰ ਕਰ ਲਿਆ, ਜਿੱਥੇ ਉਸਨੂੰ ਉਸਦੇ ਹੈਂਡਲਰ ਸੁਰਿੰਦਰ ਠੀਕਰੀਵਾਲ ਨੇ ਲੁਕਣ ਲਈ ਟਿਕਾਣਾ ਦਿੱਤਾ ਹੋਇਆ ਸੀ।

ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਰੇਸ਼ਮ ਸਿੰਘ ਨੇ ਖੁਲਾਸਾ ਕੀਤਾ ਕਿ ਉਸਨੂੰ ਪਹਿਲੀ ਵਾਰ 2019 ਵਿੱਚ ਹਰਪ੍ਰੀਤ ਸਿੰਘ ਉਰਫ ਰਾਣਾ, ਜੋ ਅਮਰੀਕਾ ਤੋਂ ਚਲਾਏ ਜਾ ਰਹੇ ਮੀਡੀਆ ਚੈਨਲ "ਪਾਲੀਟਿਕਸ ਪੰਜਾਬ" (ਹੁਣ ਬੈਨ) ਨੂੰ ਹੋਸਟ ਕਰਦਾ ਸੀ, ਰਾਹੀਂ ਐਸਐਫਜੇ ਨੈੱਟਵਰਕ ਨਾਲ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹਰਪ੍ਰੀਤ ਰਾਣਾ ਨੇ ਰੇਸ਼ਮ ਨੂੰ ਐਸਐਫਜੇ ਦੇ ਮੁੱਖ ਮੈਂਬਰਾਂ ਜਿਨ੍ਹਾਂ ਵਿੱਚ ਬਿਕਰਮਜੀਤ ਸਿੰਘ (ਯੂਐਸਏ), ਜੇਐਸ ਧਾਲੀਵਾਲ ਅਤੇ ਗੁਰਪਤਵੰਤ ਸਿੰਘ ਪੰਨੂ ਸ਼ਾਮਲ ਸਨ, ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਏਆਈਜੀ ਨੇ ਕਿਹਾ ਕਿ ਲਗਭਗ ਦੋ ਸਾਲਾਂ ਬਾਅਦ ਮਈ 2024 ਵਿੱਚ ਸੰਗਰੂਰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦੋਸ਼ੀ ਨੇ ਸੁਰਿੰਦਰ ਠੀਕਰੀਵਾਲ, ਜੋ ਕਿ ਬਰਨਾਲਾ ਦੇ ਪਿੰਡ ਠੀਕਰੀਵਾਲ ਦਾ ਇੱਕ ਸਾਬਕਾ ਅੱਤਵਾਦੀ ਹੈ ਅਤੇ 2022 ਵਿੱਚ ਅਮਰੀਕਾ ਭੱਜ ਗਿਆ ਸੀ, ਦੇ ਪ੍ਰਭਾਵ ਹੇਠ ਆਪਣੀਆਂ ਦੇਸ਼ ਵਿਰੋਧੀ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ।
ਉਨ੍ਹਾਂ ਦੱਸਿਆ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹਰ ਕਾਰਵਾਈ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਰੇਸ਼ਮ ਵੀਡੀਓ ਰਿਕਾਰਡ ਕਰਕੇ ਆਪਣੇ ਵਿਦੇਸ਼ੀ ਆਪਣੇ ਹੈਂਡਲਰਾਂ ਨੂੰ ਭੇਜਦਾ ਸੀ, ਜੋ ਇਨ੍ਹਾਂ ਦੀ ਵਰਤੋਂ ਆਪਣੇ ਵੱਖਵਾਦੀ ਏਜੰਡੇ ਨੂੰ ਹਵਾ ਦੇਣ ਲਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਦੋਸ਼ੀ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਭਗ 8 ਤੋਂ 10 ਲੱਖ ਰੁਪਏ ਮਿਲ ਚੁੱਕੇ ਸਨ।
ਇਸ ਸਬੰਧ ਵਿੱਚ, ਪੁਲਿਸ ਥਾਣਾ ਐਸਐਸਓਸੀ, ਐਸਏਐਸ ਨਗਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 151, 196 ਅਤੇ 61(2) ਤਹਿਤ ਐਫਆਈਆਰ ਨੰਬਰ 08 ਮਿਤੀ 18.06.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਡੱਬੀ: ਦੋਸ਼ੀ ਰੇਸ਼ਮ ਸਿੰਘ ਵੱਲੋਂ ਮਹੱਤਵਪੂਰਨ ਖੁਲਾਸੇ

— 23-24 ਮਈ, 2024 ਦੀ ਰਾਤ ਨੂੰ, ਰੇਸ਼ਮ ਨੇ ਪਟਿਆਲਾ-ਸੰਗਰੂਰ ਹਾਈਵੇਅ ਫਲਾਈਓਵਰ ਦੀ ਸਾਈਡਵਾਲ ’ਤੇ ‘ਐਸਐਫਜੇ ਖਾਲਿਸਤਾਨ’ ਲਿਖਿਆ।

— 23 ਜਨਵਰੀ, 2025 ਦੀ ਰਾਤ ਨੂੰ, ਰੇਸ਼ਮ ਨੇ ਨਹਿਰੂ ਸਟੇਡੀਅਮ, ਫਰੀਦਕੋਟ ਦੀ ਸਾਈਡ ਕੰਧ ’ਤੇ ‘‘ਖਾਲਿਸਤਾਨ ਜ਼ਿੰਦਾਬਾਦ- ਐਸਐਫਜੇ’’ ਦੇ ਨਾਅਰੇ ਲਿਖੇ ਅਤੇ ਕੰਧ ’ਤੇ ਖਾਲਿਸਤਾਨ ਦਾ ਝੰਡਾ ਬਣਾਇਆ। ਉਸੇ ਸਮੇਂ, ਰੇਸ਼ਮ ਨੇ ਉਸੇ ਖੇਤਰ ਦੀਆਂ ਨੇੜਲੀਆਂ ਕੰਧਾਂ ’ਤੇ ਕਈ ਨਾਅਰੇ ਲਿਖੇ ਜਿਸ ਨਾਲ ਕਾਨੂੰਨ ਵਿਵਸਥਾ ਭੰਗ ਹੋ ਗਈ।

— 15-16 ਮਈ, 2025 ਦੀ ਰਾਤ ਨੂੰ, ਰੇਸ਼ਮ ਨੇ ਖੁਰਦਪੁਰ ਰੇਲਵੇ ਸਟੇਸ਼ਨ, ਆਦਮਪੁਰ, ਜਲੰਧਰ ਦੀ ਕੰਧ ’ਤੇ ‘‘ਖਾਲਿਸਤਾਨ ਜ਼ਿੰਦਾਬਾਦ- ਪਾਕਿਸਤਾਨ ਜ਼ਿੰਦਾਬਾਦ- ਟਰੰਪ ਜ਼ਿੰਦਾਬਾਦ- ਐਸਐਫਜੇ’’ ਲਿਖਿਆ। ਉਸਨੇ ਕੰਧ ’ਤੇ ‘‘ ਪਾਕਿਸਤਾਨੀ ਫੌਜ ਦਾ ਸਿੱਖ ਸਵਾਗਤ ਕਰਦੇ ਹਨ’’ ਲਿਖਿਆ ਬੈਨਰ ਵੀ ਲਗਾਇਆ।

— 1 ਅਤੇ 2 ਜੂਨ, 2025 ਦੀ ਰਾਤ ਨੂੰ, ਰੇਸ਼ਮ ਨੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਕਾਲੇ ਪੇਂਟ ਸਪਰੇਅ ਨਾਲ ਬੇਹੁਰਮਤੀ ਕੀਤੀ ਅਤੇ ਐਸਐਫਜੇ ਅਤੇ ਦੀ ਮੋਹਰ ਲਗਾ ਕੇ ਇਸਦੇ ਆਲੇ-ਦੁਆਲੇ ਖਾਲਿਸਤਾਨ ਦਾ ਝੰਡਾ ਲਗਾਇਆ । ਨੇੜਲੇ ਸਕੂਲ ਦੀ ਕੰਧ ’ਤੇ ਵੀ ਉਸਨੇ ‘‘ਖਾਲਿਸਤਾਨ ’’ ਦੇ ਨਾਅਰੇ ਲਿਖੇ।

— 9-10 ਮਾਰਚ, 2025 ਨੂੰ, ਰੇਸ਼ਮ ਨੇ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸੈਂਟਰਲ ਯੂਨੀਵਰਸਿਟੀ ਦੀਆਂ ਕੰਧਾਂ ’ਤੇ ‘‘ਯੂਐਸ ਟਰੰਪ ਜ਼ਿੰਦਾਬਾਦ: ਖਾਲਿਸਤਾਨ ਜ਼ਿੰਦਾਬਾਦ’’ ਛਾਪਿਆ।

— 8-9 ਜੂਨ, 2025 ਨੂੰ, ਰੇਸ਼ਮ ਨੇ ਐਸਏਐਸ ਨਗਰ ਵਿੱਚ ਡਾ: ਅੰਬੇਡਕਰ ਹਾਊਸਿੰਗ ਸੋਸਾਇਟੀ ਦੀਆਂ ਕੰਧਾਂ ’ਤੇ ‘‘ਡਾ ਅੰਬੇਡਕਰ ਮੁਰਦਾਬਾਦ: ਖਾਲਿਸਤਾਨ ਜ਼ਿੰਦਾਬਾਦ’’ ਦੇ ਨਾਅਰੇ ਲਿਖੇ। ਉਸਨੇ ਝੰਡਾ ਵੀ ਝੁਲਾਇਆ ਜਿਸ ਵਿੱਚ ‘‘ਸਿੱਖ ਹਿੰਦੂ ਨਹੀਂ’’ ਛਾਪਿਆ ਗਿਆ ਸੀ।

Have something to say? Post your comment

 

More in Chandigarh

ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

'ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ