Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

June 19, 2025 01:00 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ ਅਤੇ 9.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 109 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,104 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 566 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 107 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 561 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ