ਲੁਧਿਆਣਾ : ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ 14 ਉਮੀਦਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੀਐੱਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲੋਕਾਂ ਨੂੰ ਵੋਟਿੰਗ ਦੀ ਅਪੀਲ ਕੀਤੀ।
CM ਭਗਵੰਤ ਮਾਨ ਨੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ “ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ। ਆਪਣੇ ਇਲਾਕੇ ਦੇ ਵਿਕਾਸ ਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ”