Tuesday, November 18, 2025

Doaba

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

June 19, 2025 03:58 PM
SehajTimes

ਬੰਗਾ : ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ। ਜਿੱਥੇ 31 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਖੂਨ ਦੀ ਮਾਹਨਤਾ ਬਾਰੇ ਦੱਸਦੇ ਕਿਹਾ ਕਿ ਖੂਨਦਾਨ ਸੰਸਾਰ ਦਾ ਸਭ ਤੋਂ ਉੱਤਮ ਦਾਨ ਹੈ ਤੇ ਸਾਡੇ ਵੱਲੋਂ ਦਾਨ ਵਿਚ ਦਿੱਤਾ ਹੋਇਆ ਖੂਨ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਉਨ੍ਹਾਂ ਨੇ ਇਸ ਮੌਕੇ ਖੂਨਦਾਨ ਲਹਿਰ ਦੇ ਜਨਮ ਦਾਤੇ ਡਾ. ਕਾਰਲ ਲੈਂਡਸਟੀਨਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਾਨੂੰ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ । ਇਸ ਲਈ ਆਉਣ ਵਾਲੀ ਪੀੜ੍ਹੀ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਸਮਝਣਾ ਅਤੇ ਸਿੱਖਣਾ ਚਾਹੀਦਾ ਹੈ, ਕਿਉਂਕਿ ਇਹ ਸਮਾਜ ਅਤੇ ਮਨੁੱਖਤਾ ਲਈ ਇਕ ਮਹੱਤਵਪੂਰਨ ਸੇਵਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ (77ਵੀਂ ਵਾਰ ਖੂਨਦਾਨ) ਆਪਣੇ ਬੇਟੇ ਈਸ਼ਵਰ ਸਿੰਘ ਬਾਜਵਾ ਨਾਲ (7ਵੀ ਵਾਰ ਖੂਨਦਾਨ) ਇਕੱਠੇ ਖੂਨਦਾਨ ਕਰਕੇ ਸਮੂਹ ਖੂਨਦਾਨੀਆਂ ਲਈ ਪ੍ਰਰੇਣਾ ਸਰੋਤ ਬਣੇ । ਇਸ ਮੌਕੇ ਖੂਨਦਾਨੀਆਂ ਦੀਆਂ ਹੌਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ ਰਾਹੁਲ ਗੋਇਲ ਬੀ ਟੀ ਉ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਬਲਦੇਵ ਸਿੰਘ ਸੁਪਰਡੈਂਟ ਐਸ ਡੀ ਐਮ ਦਫਤਰ ਬੰਗਾ, ਅਮਨਦੀਪ ਸਿੰਘ , ਗੁਰਸ਼ਰਨ ਸਿੰਘ, ਅਮਨਦੀਪ ਘਈ, ਰਵਿੰਦਰ ਸਿੰਘ, ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਰਾਜ ਬਾਜਾੜ ਅਸਿਸਟੈਂਟ ਗਵਰਨਰ, ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ‍, ਵਿਜੈ ਗੁਣਾਚੌਰ, ਹਰਸ਼ ਸ਼ਰਮਾ ਨਵਾਂਸ਼ਹਿਰ, ਪਰਮਜੀਤ ਸਿੰਘ ਭੋਗਲ, ਇੰਦਰਜੀਤ ਸਿੰਘ ਮਾਨ ਐਮ ਸੀ ਬੰਗਾ, ਤੇਜਪਾਲ ਐਮ ਸੀ ਬੰਗਾ, ਰਾਜ ਕੰਪਿਊਟਰ ਨਵਾਂਸ਼ਹਿਰ, ਇੰਦਰਜੀਤ ਸੈਣੀ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਈਸ਼ਵਰ ਸਿੰਘ ਬਾਜਵਾ ਵੀ ਹਾਜ਼ਰ ਸਨ ।

Have something to say? Post your comment

 

More in Doaba

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ