Friday, October 03, 2025

Majha

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

June 19, 2025 04:02 PM
SehajTimes

ਅੰਮ੍ਰਿਤਸਰ : ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕੈਨੇਡਾ ਦੀ ਪ੍ਰਮੁੱਖ ਖ਼ੁਫ਼ੀਆ ਏਜੰਸੀ (CSIS) ਵੱਲੋਂ ਕੈਨੇਡੀਅਨ ਧਰਤੀ ਨੂੰ ਖਾਲਿਸਤਾਨੀ ਵੱਖਵਾਦੀ ਭਾਰਤ ਵਿੱਚ ਹਿੰਸਾ ਨੂੰ ਉਤਸ਼ਾਹਿਤ ਕਰਨ, ਫ਼ੰਡ ਇਕੱਠਾ ਕਰਨ ਅਤੇ ਯੋਜਨਾ ਬਣਾਉਣ ਲਈ ਵਰਤ ਰਹੇ ਹੋਣ ਬਾਰੇ ਅਧਿਕਾਰਤ ਖ਼ੁਲਾਸੇ ਨੇ ਭਾਰਤ ਦੇ ਦਾਅਵਿਆਂ ਦੀ ਪੁਸ਼ਟੀ ਕੀਤੀ ਹੈ ਕਿ ਕੈਨੇਡਾ ਭਾਰਤ ਵਿਰੋਧੀ ਤੱਤਾਂ ਲਈ ਇੱਕ ਸੁਰੱਖਿਅਤ ਪਨਾਹਗਾਹ ਅਤੇ ਗਤੀਵਿਧੀਆਂ ਦਾ ਕੇਂਦਰ ਬਣ ਗਿਆ ਹੈ ਜਿਸ ਨੂੰ ਪਿਛਲੀ ਟਰੂਡੋ ਸਰਕਾਰ ਨੇ ਰਾਜਨੀਤਿਕ ਸਵਾਰਥਾਂ ਕਾਰਨ ਹਮੇਸ਼ਾ ਨਜ਼ਰਅੰਦਾਜ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਉਠਾਏ ਗਏ ਨੁਕਤਿਆਂ ਨੂੰ ਪੁਖ਼ਤਾ ਕੀਤਾ ਹੈ। ਉਮੀਦ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਜੋ ਭਾਰਤ ਨਾਲ ਚੰਗੇ ਸਬੰਧ ਚਾਹੁੰਦੇ ਹਨ ਅਤੇ ਵਿਸ਼ਵ ਮਾਮਲਿਆਂ ਵਿੱਚ ਭਾਰਤ ਦੀ ਮਹੱਤਤਾ ਨੂੰ ਸਮਝਦੇ ਹਨ, ਇਸ ਰਿਪੋਰਟ ਦੇ ਵਿਸ਼ੇ 'ਤੇ ਵਿਸ਼ੇਸ਼ ਧਿਆਨ ਦੇਣਗੇ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕੈਨੇਡਾ ਵਿੱਚ ਜੀ-7 ਸੰਮੇਲਨ ਵਿੱਚ ਸ਼ਾਮਲ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਪਿਛਲੇ ਡੇਢ ਸਾਲ ਤੋਂ ਚੱਲ ਰਹੀ ਖਟਾਸ ਨੂੰ ਖ਼ਤਮ ਕਰਨ ਅਤੇ ਦੋਵਾਂ ਦੇਸ਼ਾਂ ਵਿੱਚ ਹਾਈ ਕਮਿਸ਼ਨਰਾਂ ਅਤੇ ਡਿਪਲੋਮੈਟਾਂ ਨੂੰ ਬਹਾਲ ਕਰਨ 'ਤੇ ਪ੍ਰਗਟਾਈ ਸਹਿਮਤੀ ਨਾਲ ਦੋਹਾਂ ਦੇਸ਼ਾਂ ਦੇ ਲੋਕ ਬਹੁਤ ਖ਼ੁਸ਼ ਹਨ। ਉਨ੍ਹਾਂ ਵਪਾਰ, ਊਰਜਾ, ਪੁਲਾੜ, ਖਣਿਜ ਅਤੇ ਸੁਰੱਖਿਆ ਦੇ ਖੇਤਰ ਵਿੱਚ ਇਕੱਠੇ ਕੰਮ ਕਰਨ, ਮਨੁੱਖੀ ਭਲਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਨੂੰ ਨਵੀਂ ਦਸ਼ਾ ਤੇ ਦਿਸ਼ਾ ਕਰਾਰ ਦਿੱਤਾ।
ਪ੍ਰੋ. ਸਰਚਾਂਦ ਸਿੰਘ ਨੇ ਅੱਗੇ ਕਿਹਾ ਕਿ ਕੈਨੇਡਾ ਅੱਤਵਾਦ ਦਾ ਸ਼ਿਕਾਰ ਰਿਹਾ ਹੈ, 1985 ਵਿੱਚ ਏਅਰ ਇੰਡੀਆ ਦੇ 'ਕਨਿਸ਼ਕ' ਨੂੰ ਕੈਨੇਡਾ ਵਿੱਚ ਉਡਾ ਦਿੱਤਾ ਗਿਆ ਸੀ, ਜਿਸ ਵਿੱਚ 331 ਲੋਕ ਮਾਰੇ ਗਏ ਸਨ, ਜੋ ਕਿ 9/11 ਤੋਂ ਪਹਿਲਾਂ ਦੁਨੀਆ ਦੇ ਹਵਾਈ ਖੇਤਰ ਵਿੱਚ ਸਭ ਤੋਂ ਭਿਆਨਕ ਅੱਤਵਾਦੀ ਹਮਲਿਆਂ ਵਿੱਚੋਂ ਇੱਕ ਸੀ। ਉਨ੍ਹਾਂ ਕਿਹਾ ਕਿ ਕੈਨੇਡਾ ਨੇ ਦੇਸ਼ ਵਿੱਚ ਅੱਤਵਾਦ ਦੇ ਖ਼ਤਰੇ ਬਾਰੇ ਆਪਣੀ 2018 ਦੀ ਰਿਪੋਰਟ ਵਿੱਚ "ਸਿੱਖ ਕੱਟੜਪੰਥੀਆਂ" ਦੇ ਵਧ ਰਹੇ ਖ਼ਤਰੇ ਦਾ ਜ਼ਿਕਰ ਕੀਤਾ ਸੀ, ਜਿਸ ਨੂੰ ਸਿੱਖ ਭਾਈਚਾਰੇ ਦੇ ਦਬਾਅ ਕਾਰਨ ਹਟਾ ਦਿੱਤਾ ਗਿਆ ਸੀ। ਕੈਨੇਡੀਅਨ ਸਰਕਾਰ ਵੱਲੋਂ ਦੇਸ਼ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਆਪਣੀ ਵਚਨਬੱਧਤਾ ਵਿੱਚ ਅਪਰਾਧਿਕ ਜ਼ਾਬਤੇ ਅਧੀਨ ਸੂਚੀਬੱਧ 77 ਅੱਤਵਾਦੀ ਸਮੂਹਾਂ ਵਿੱਚ 2 ਸਿੱਖ ਸੰਗਠਨ ਸ਼ਾਮਲ ਹਨ।
 ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਵਿਦੇਸ਼ੀ ਸਰਕਾਰਾਂ ਨੇ ਖਾਲਿਸਤਾਨੀ ਤੱਤਾਂ ਬਾਰੇ ਅਜਿਹੀਆਂ ਰਿਪੋਰਟਾਂ ਜਾਰੀ ਕੀਤੀਆਂ ਹਨ, ਇਸ ਤੋਂ ਪਹਿਲਾਂ ਸਾਲ 2023 ਵਿੱਚ, ਯੂਨਾਈਟਿਡ ਕਿੰਗਡਮ ਦੇ ਹਾਊਸ ਆਫ ਕਾਮਨਜ਼ ਵਿੱਚ ਅੱਤਵਾਦ ਨੂੰ ਰੋਕਣ ਲਈ 'ਪ੍ਰਿਵੈਂਟ ਸਟ੍ਰੈਟਜੀ' ਯੋਜਨਾ 'ਤੇ ਇੱਕ ਸੁਤੰਤਰ ਸਮੀਖਿਆ ਵਿੱਚ ਇਸਲਾਮੀ ਕੱਟੜਤਾ ਨੂੰ ਦੇਸ਼ ਲਈ ਇੱਕ ਵੱਡਾ ਖ਼ਤਰਾ ਦੱਸਿਆ ਗਿਆ ਸੀ ਅਤੇ ਇਸ ਦੇ ਨਾਲ ਹੀ, ਖਾਲਿਸਤਾਨੀ ਸਮੂਹਾਂ ਦੁਆਰਾ ਭਾਰਤ ਵਿਰੁੱਧ ਲਗਾਈ ਗਈ ਅੱਗ ਦੇ ਸੇਕ ਨੂੰ ਮਹਿਸੂਸ ਕਰਦੇ ਹੋਏ, ਬ੍ਰਿਟੇਨ ਨੇ ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਨੂੰ ਖਾਲਿਸਤਾਨੀ ਪੱਖੀ ਕੱਟੜਪੰਥੀਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਸੀ। ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਖਾਲਿਸਤਾਨੀ ਤੱਤ ਲੋਕਾਂ ਨੂੰ ਹਿੰਸਾ ਲਈ ਭੜਕਾਉਂਦੇ ਹਨ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਖਾਲਿਸਤਾਨੀ ਤੱਤ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਵਰਗੀਆਂ ਦੁਖਦਾਈ ਘਟਨਾਵਾਂ ਨੂੰ ਹਿੰਦੂਆਂ ਅਤੇ ਸਿੱਖਾਂ ਵਿੱਚ ਨਫ਼ਰਤ ਅਤੇ ਤਣਾਅ ਭੜਕਾਉਣ ਲਈ ਵਰਤਦੇ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਉਹ ਅਸਲ ਦੋਸ਼ੀਆਂ, ਕਾਂਗਰਸ ਪਾਰਟੀ ਅਤੇ ਸ਼੍ਰੀਮਤੀ ਇੰਦਰਾ ਗਾਂਧੀ ਦੀ ਸਰਕਾਰ ਨੂੰ ਸਿਰਫ਼ ਭਾਰਤੀ ਰਾਜ ਦੁਆਰਾ ਹਮਲਾ ਕਹਿ ਕੇ ਛੁਪਾਉਣ ਦੀ ਅਸਫਲ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਕੁਝ ਗੁਰਦੁਆਰਿਆਂ 'ਤੇ ਖਾਲਿਸਤਾਨੀਆਂ ਦਾ ਕਬਜ਼ਾ ਹੈ, ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ, ਸਾਂਝੀਵਾਲਤਾ ਅਤੇ ਸਿੱਖ ਸਿਧਾਂਤਾਂ ਦੇ ਪ੍ਰਚਾਰ ਕੀਤੀ ਜਾਣੀ ਚਾਹੀਦੀ ਹੈ, ਪਰ ਕੁਝ ਲੋਕ ਖ਼ਾਲਿਸਤਾਨ ਦੇ ਨਾਮ ਦੀ ਵਰਤੋਂ ਹਿੰਦੂਆਂ ਅਤੇ ਸਿੱਖਾਂ ਵਿੱਚ ਨਫ਼ਰਤ ਫੈਲਾਉਣ ਅਤੇ ਭਾਰਤ ਵਿਰੁੱਧ ਭੜਕਾਊ ਬਿਆਨ ਅਤੇ ਭਾਸ਼ਣ ਦੇਣ ਲਈ ਕਰ ਰਹੇ ਹਨ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕੈਨੇਡਾ ਵਿੱਚ ਖ਼ਾਲਿਸਤਾਨ ਦੇ ਵੱਖਵਾਦੀ ਏਜੰਡੇ ਨੂੰ ਜਾਰੀ ਰੱਖਣ ਵਿੱਚ ਪਾਕਿਸਤਾਨ ਦੀ ਆਈਐਸਆਈ ਦੀ ਸ਼ਮੂਲੀਅਤ ਟਰੂਡੋ ਪ੍ਰਸ਼ਾਸਨ ਦੌਰਾਨ ਕਈ ਵਾਰ ਸਾਹਮਣੇ ਆਈ । ਅਖੌਤੀ ਸਿੱਖ ਫਾਰ ਜਸਟਿਸ ਦੇ ਆਗੂ ਗੁਰ ਪਤਵੰਤ ਪੰਨੂ ਸੋਸ਼ਲ ਮੀਡੀਆ 'ਤੇ ਸਿੱਖਾਂ ਨੂੰ "ਹਥਿਆਰ ਚੁੱਕਣ" ਅਤੇ "ਭਾਰਤੀ ਸਰਕਾਰ" ਨੂੰ ਸਬਕ ਸਿਖਾਉਣ ਲਈ ਉਕਸਾਉਂਦੇ ਰਹਿੰਦੇ ਹਨ। ਪੰਨੂ ਵੱਲੋਂ ਜਾਰੀ ਕੀਤੇ ਗਏ ਅਖੌਤੀ ਖ਼ਾਲਿਸਤਾਨ ਦੇ ਨਕਸ਼ੇ ਵਿੱਚ ਲਾਹੌਰ ਅਤੇ ਪਾਕਿਸਤਾਨ ਦੇ ਇਲਾਕੇ ਨੂੰ ਬਾਹਰ ਰੱਖਣਾ ਅਤੇ ਪੰਨੂ ਤੋਂ ਖਾਲਿਸਤਾਨੀਆਂ ਵੱਲੋਂ ਇਸ ਬਾਰੇ ਸਵਾਲ ਨਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਇਹ ਲੋਕ ਪਾਕਿਸਤਾਨ ਦੀਆਂ ਇੱਛਾਵਾਂ ਅਤੇ ਭਾਰਤ ਵਿਰੋਧੀ ਸਾਜ਼ਿਸ਼ਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਪਾਕਿਸਤਾਨ ਨੂੰ ਸਮਰਪਿਤ ਹਨ। 

Have something to say? Post your comment

 

More in Majha

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ