Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜਿੰਦਰ ਦੀਪਾ ਦਾ ਸੁਨਾਮ ਪੁੱਜਣ ਮੌਕੇ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ 

June 19, 2025 04:10 PM
ਦਰਸ਼ਨ ਸਿੰਘ ਚੌਹਾਨ
ਕਿਹਾ "ਆਪ" ਸਰਕਾਰ ਨੇ ਲੋਕਾਂ ਨਾਲ ਕੀਤਾ ਵਿਸ਼ਵਾਸ਼ਘਾਤ 
 
 
ਸੁਨਾਮ : ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਰਜਿੰਦਰ ਦੀਪਾ ਦਾ ਵੀਰਵਾਰ ਨੂੰ ਸੁਨਾਮ ਪੁੱਜਣ ਮੌਕੇ ਹਲਕੇ ਦੇ ਕਾਂਗਰਸੀਆਂ ਨੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ ਕੀਤਾ ਗਿਆ। ਰਾਜਿੰਦਰ ਦੀਪਾ ਨੇ ਆਪਣੀ ਪਤਨੀ ਸੋਨੀਆ ਦੀਪਾ ਅਰੋੜਾ ਦੇ ਨਾਲ ਸ਼ਹਿਰ ਅੰਦਰ ਦਾਖ਼ਲ ਹੁੰਦਿਆਂ ਪਟਿਆਲਾ ਰੋਡ ਤੇ ਸਥਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਹਾਰ ਪਹਿਨਾਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਵਿੱਚ ਸ਼ਾਮਿਲ ਹੋਏ ਰਾਜਿੰਦਰ ਦੀਪਾ ਨੇ ਸੱਤ ਸਾਲਾਂ ਬਾਅਦ ਆਪਣੀ ਰਿਹਾਇਸ਼ ਤੇ ਪਾਰਟੀ ਦਾ ਝੰਡਾ ਲਹਿਰਾਇਆ। ਦੱਸ ਦੇਈਏ 2018 ਵਿੱਚ ਰਾਜਿੰਦਰ ਦੀਪਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ। ਜੰਗ-ਏ - ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਰਾਜਿੰਦਰ ਦੀਪਾ ਨੇ ਆਪਣੀ ਰਿਹਾਇਸ਼ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਨੂੰ ਨਾਲ ਲੈਕੇ ਚੱਲਣਗੇ ਆਉਣ ਵਾਲੇ ਸਮੇਂ ਵਿੱਚ ਹਰ ਪਿੰਡ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਜਾ ਸਕਦੀ ਹੈ। ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਰਾਜ ਵਿੱਚੋਂ ਨਸ਼ਾ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੋਂ ਸਾਰੀਆਂ ਸਮੱਸਿਆਵਾਂ ਮੂੰਹ ਅੱਡੀ ਖੜ੍ਹੀਆਂ ਹਨ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਲੈਕੇ ਹਰ ਇੱਕ ਆਗੂ ਨੇ ਸੂਬੇ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਜਨਤਾ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਤੋਂ ਹਿਸਾਬ ਲਵੇਗੀ। ਇਸ ਮੌਕੇ ਸੋਨੀਆ ਦੀਪਾ ਅਰੋੜਾ ਤੋਂ ਸਨਮੀਕ ਹੈਨਰੀ, ਜਗਦੇਵ ਗਾਗਾ, ਸੁਰਿੰਦਰ ਸਿੰਘ ਭਰੂਰ, ਸਾਬਕਾ ਕੌਂਸਲਰ ਹਾਕਮ ਸਿੰਘ, ਪਵਨਦੀਪ ਸਿੰਘ ਹੰਝਰਾ, ਪ੍ਰਮੋਦ ਅਵਸਥੀ, ਪ੍ਰਵੀਨ ਕੁਮਾਰ ਗੋਇਲ, ਹਰਦੇਵ ਸਿੰਘ ਸੋਹਣੀ, ਬਲਦੇਵ ਭੋਲਾ, ਗੁਰਮੀਤ ਸ਼ਰਮਾ, ਮਹਿਲਾ ਕਾਂਗਰਸੀ ਆਗੂ ਸ਼ਸ਼ੀ ਅਗਰਵਾਲ, ਕਰਮਜੀਤ ਕੌਰ, ਯੂਥ ਆਗੂ ਸਾਹਿਲ ਜੌੜਾ, ਜਸਪਾਲ ਸਿੰਘ ਪਾਲਾ, ਮੈਨੇਜਰ ਚੰਦ ਸਿੰਘ ਫੱਗੂਵਾਲਾ, ਸੁਰੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ