Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਆਬਾਦੀ ਅਨੁਸਾਰ ਮਿਥ ਕੇ ਲਾਗੂ ਕਰੇ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ

June 03, 2021 05:08 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਆਬਾਦੀ ਅਨੁਸਾਰ ਮਿਥ ਕੇ ਲਾਗੂ ਕਰੇ। ਇਸ ਸਬੰਧੀ ਮੰਗ ਪੱਤਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਭੇਜਦਿਆਂ ਕੀਤੀ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 16(4) ਅਤੇ 16 (4) ਏ ਅਨੁਸਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਸਰਕਾਰ ਨੌਕਰੀਆਂ ਵਿੱਚ ਰਾਖਵਾਂਕਰਨ ਨੀਤੀ ਨੂੰ ਬੀਤੇ ਸਮੇਂ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਮੁਲਾਂਕਣ ਕਰਨ ਉਪਰੰਤ ਰਾਖਵਾਂਕਰਨ ਦੀ ਹੱਦ ਨੂੰ ਬਣਦੀ ਹੱਦ ਅਨੁਸਾਰ ਵਧਾਇਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਲਈ 19-10-1949 ਨੂੰ 15 ਫ਼ੀ ਸਦੀ ਰਾਖਵਾਂਕਰਨ ਦਿੱਤਾ ਗਿਆ ਸੀ ਜਿਸ ਨੂੰ 19-08-1952 ਨੂੰ ਵਧਾ ਕੇ 19 ਫ਼ੀ ਸਦੀ ਕੀਤਾ ਗਿਆ ਅਤੇ 7-09-1963 ਨੂੰ 20 ਫ਼ੀ ਸਦੀ ਕਰ ਦਿੱਤਾ ਗਿਆ ਸੀ ਅਤੇ 6-6-1974 ਨੂੰ ਰਾਖਵਾਂਕਰਨ ਵਧਾ ਕੇ 25 ਫ਼ੀ ਸਦੀ ਕਰ ਦਿੱਤਾ ਗਿਆ ਅਤੇ ਨਾਲ ਹੀ ਉਦ ਉਨਤੀ ਵਿੱਚ ਰਾਖਵਾਂਕਰਨ ਕਲਾਸ 3 ਅਤੇ 4 ਲਈ 20 ਫ਼ੀ ਸਦੀ ਅਤੇ ਕਲਾਸ 1 ਅਤੇ 2 ਲਈ 14 ਫ਼ੀ ਸਦੀ ਕੀਤਾ ਗਿਆ ਸੀ। ਸ੍ਰੀਮਤੀ ਤੇਜਿੰਦਰ ਕੌਰ ਨੇ ਕਿਹਾ ਬੀਤੇ  47 ਸਾਲ ਤੋਂ ਰਾਖਵਾਂਕਰਨ ਨੂੰ ਰੀਵਿਊ ਨਹੀਂ ਕੀਤਾ ਗਿਆ ਜੋਕਿ ਅਨੂਸੂਚਿਤ ਜਾਤੀਆਂ ਨਾਲ ਅਨਿਆਏ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਸੂਬੇ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀ ਅਬਾਦੀ 31.94 ਫ਼ੀਸਦ ਹੋ ਗਈ ਹੈ ਇਸ ਲਈ ਸਾਲ 2011 ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਦਾ ਕੋਟਾ ਵਧਾ ਕੇ 32 ਫ਼ੀਸਦ ਕਰਨਾ ਬਣਦਾ ਸੀ। ਚੇਅਰਪਰਸਨ ਨੇ ਕਿਹਾ ਕਿ 2021 ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਅਨੂਸੂਚਿਤ ਜਾਤੀਆਂ ਦੀ ਅਬਾਦੀ ਸੂਬੇ ਵਿਚ 36 ਫ਼ੀਸਦ ਹੋਣ ਦੀ ਸੰਭਾਵਨਾ ਹੈ। ਕਮਿਸ਼ਨ ਵਲੋਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੀ ਅਨੂਸੂਚਿਤ ਜਾਤੀਆਂ ਦੀ ਭਲਾਈ ਲਈ ਗਠਿਤ ਕਮੇਟੀ ਨੂੰ ਵੀ ਪੱਤਰ ਦੀ ਕਾਪੀ ਭੇਜ ਕੇ ਇਸ ਸਬੰਧੀ ਰੀਵਿਊ ਕਰਨ ਲਈ ਲਿਖਿਆ ਗਿਆ ਹੈ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ