Wednesday, December 17, 2025

Malwa

ਅਕਾਲੀ ਦਲ ਦੀ ਭਰਤੀ ਦੀਆਂ ਕਾਪੀਆਂ ਢੀਂਡਸਾ ਨੂੰ ਸੌਂਪੀਆਂ 

June 19, 2025 06:20 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਜਾ ਰਹੀ ਅਕਾਲੀ ਦਲ ਦੀ ਭਰਤੀ ਦੀਆਂ ਕਾਪੀਆਂ ਮੁਕੰਮਲ ਕਰਨ ਤੋਂ ਬਾਅਦ ਸੁਨਾਮ ਵਿਧਾਨ ਸਭਾ ਹਲਕੇ ਦੇ ਅਕਾਲੀ ਆਗੂਆਂ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਅਤੇ ਗਿਆਨ ਸਿੰਘ ਸੰਧੇ ਨੇ ਭਰਤੀ ਦੀਆਂ ਕਾਪੀਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ ਸਿੰਘ ਚੈਰੀ ਨੂੰ ਸੌਂਪੀਆਂ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਜਾ ਰਹੀ ਭਰਤੀ ਨੂੰ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ ਲੋਕਾਂ ਦੀ ਮੰਗ ਮੁਤਾਬਿਕ ਹੁਣ ਭਰਤੀ ਪ੍ਰਕਿਰਿਆ 30 ਜੂਨ ਤੱਕ ਵਧਾ ਦਿੱਤੀ ਗਈ ਹੈ ਪਹਿਲਾਂ 18 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਸੀ। ਭਰਤੀ ਦੀਆਂ ਕਾਪੀਆਂ ਮੁਕੰਮਲ ਕਰਕੇ ਦੇਣ ਸਮੇਂ ਅਕਾਲੀ ਆਗੂ ਪ੍ਰਿਤਪਾਲ ਸਿੰਘ ਹਾਂਡਾ, ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਅਤੇ ਗਿਆਨ ਸਿੰਘ ਸੰਧੇ ਨੇ ਕਿਹਾ ਕਿ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈਕੇ ਉਤਸ਼ਾਹ ਪਾਇਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਭਰਤੀ ਕਰਨ ਸਮੇਂ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਅਨੁਸਾਰ ਮੈਂਬਰ ਬਣਨ ਵਾਲੇ ਵਿਅਕਤੀ ਦਾ ਬਕਾਇਦਾ ਅਧਾਰ ਕਾਰਡ ਨੰਬਰ ਪਾਇਆ ਗਿਆ ਹੈ ਤਾਂ ਜੋ ਬੋਗਸ ਭਰਤੀ ਨਾ ਹੋਵੇ। ਉਨ੍ਹਾਂ ਆਖਿਆ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਥ ਪ੍ਰਵਾਣਿਤ ਲੀਡਰਸ਼ਿਪ ਦੀ ਚੋਣ ਡੈਲੀ ਗੇਟਾਂ ਵੱਲੋਂ ਕੀਤੀ ਜਾਵੇਗੀ।

Have something to say? Post your comment