Tuesday, July 01, 2025

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

June 19, 2025 06:24 PM
SehajTimes

ਚੰਡੀਗੜ੍ਹ :  ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 544 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 100 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 67 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ‘ਚ ਠਿਕਾਣਿਆਂ ‘ਤੇ ਰੇਡ

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਸੀਜੀਸੀ ਝੰਜੇੜੀ ਵਿਖੇ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2025 ਦਾ ਆਯੋਜਨ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ