Saturday, October 04, 2025

Haryana

ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ਼ਰੂਤੀ ਚੌਧਰੀ ਨੇ ਆਉਣ ਵਾਲੇ ਮਾਨਸੂਨ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

June 19, 2025 06:39 PM
SehajTimes

ਚੰਡੀਗੜ੍ਹ : ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਮਾਨਸੂਨ ਦੌਰਾਨ ਜਲਭਰਾਵ ਦੀ ਸਥਿਤੀ ਨਾਲ ਨਜਿਠਣ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਮੰਤਰੀ ਸ਼ਰੂਤੀ ਚੌਧਰੀ ਦੇ ਚੰਡੀਗੜ੍ਹ ਸਥਿਤ ਆਵਾਸ ਦਫਤਰ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੀ ਵੱਧ ਜਿਮੇਵਾਰੀ ਸੰਭਾਲ ਰਹੇ ਆਈਏਅੇਯ ਅਧਿਕਾਰੀ ਮੋਹਮਦ ਸ਼ਾਇਨ, ਵਿਭਾਗ ਦੇ ਈਆਈਸੀ ਰਾਕੇਸ਼ ਚੌਹਾਨ, ਬੀਰੇਂਦਰ ਸਿੰਘ, ਐਸਐਸ ਕਾਦਿਅਨ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

ਮੀਟਿੰਗ ਵਿੱਚ ਮੰਤਰੀ ਸ਼ਰੂਤੀ ਚੋਧਰੀ ਨੇ ਬਰਸਾਤ ਦੀ ਆਮਦ ਬਾਅਦ ਅੱਜ ਜਿਲ੍ਹਾਵਾਰ ਹੜ੍ਹ ਕੰਟਰੋਲ ਪਰਿਯੋਜਨਾਵਾਂ ਦੀ ਪ੍ਰਗਤੀ ਨੂੰ ਲੈ ਕੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਹਰਿਆਣਾ ਰਾਜ ਸੁੱਖਾ ਰਾਹਤ ਅਤੇ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸਾਰੀ ਪਰਿਯੋਜਨਾਵਾਂ ਨੂੰ ਸਮੇਂ ਰਹਿੰਦੇ ਪੂਰਾ ਕੀਤਾ ਜਾਵੇ ਤਾਂ ਜੋ ਸੂਬੇ ਵਿੱਚ ਮਾਨਸੂਨ ਦੌਰਾਨ ਜਲਭਰਾਵ ਦੀ ਸਥਿਤੀ ਉਤਪਨ ਨਾ ਹੋਵੇ। ਨਾਲ ਹੀ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਵਿਭਾਗ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਨਾਲ ਕਿਸੇ ਵੀ ਸ਼ਹਿਰ ਵਿੱਚ ਜਲਭਰਾਵ ਦੀ ਸਥਿਤੀਆ ਬਣੀ ਤਾਂ ਸਬੰਧਿਤ ਅਧਿਕਾਰੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਵੱਖ-ਵੱਖ ਤਰ੍ਹਾ ਦੇ ਪੰਪ, ਮੋਟਰ, ਪੈਨਲ ਆਦਿ ਦੀ ਖਰੀਦ ਅਤੇ ਪਾਇਪਲਾਇਨ ਵਿਛਾਉਣ, ਡੇ੍ਰਨ ਦੀ ਸਫਾਈ ਤੇ ਸੀਵਰੇਜ ਦੀ ਸਫਾਈ ਕੰਮ ਦੀ ਸਮੀਖਿਆ ਕੀਤੀ।

ਸਿੰਚਾਈ ਮੰਤਰੀ ਨੇ ਹੜ੍ਹ ਕੰਟਰੋਲ ਲਈ ਛੋਟੀ ਮਿਆਦ, ਦਰਮਿਆਨੀ ਮਿਆਦ ਅਤੇ ਲੰਬੀ ਮਿਆਦ ਪਰਿਯੋਜਨਾਵਾਂ ਦੇ ਸਬੰਧ ਵਿੱਚ ਸਾਰੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾਵਾਰ ਰਿਪੋਰਟ ਲੈਂਦੇ ਹੋਏ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਇਹ ਸਾਰੇ ਕੰਮ ਪੂਰੇ ਹੋ ਜਾਣੇ ਚਾਹੀਦੇ ਹਨ। ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਅਧਿਕਾਰੀ ਕੁਸ਼ਲਤਾ ਨਾਲ ਕੰਮ ਕਰਨ ਅਤੇ ਯਕੀਨੀ ਕਰਨ ਕਿ ਇਹ ਪਰਿਯੋਜਨਾਵਾਂ ਨਿਰਧਾਰਿਤ ਸਮੇਂ ਅੰਦਰ ਪੂਰੀਆਂ ਹੋਣ।

ਉੱਥੇ ਹੀ ਵਿਭਾਗ ਵੱਲੋਂ ਜੂਨ ਦੇ ਆਖਿਰ ਤੱਕ ਡ੍ਰੇਨ ਸਫਾਈ ਦਾ ਕੰਮ ਪੂਰਾ ਕੀਤਾ ਜਾਣਾ ਹੈ ਇਸੀ ਨਾਲ ਸਬੰਧਿਤ ਰਿਪੋਰਟ ਉੱਚ ਅਧਿਕਾਰੀਆਂ ਤੋਂ ਲਈ ਗਈ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ