Wednesday, November 26, 2025

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

June 03, 2021 05:09 PM
SehajTimes

ਚੰਡੀਗੜ੍ਹ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ 2021 ਤਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਇਸ ਸਬੰਧੀ ਆਪਣੇ ਹੁਕਮ ਵਿੱਚ ਉਨ੍ਹਾਂ ਕਮਿਸ਼ਨਰ ਆਫ਼ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਜਾਂਚ ਅਫ਼ਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਤੱਕ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।
ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨ ਤੋਂ ਪੰਜਾਬੀ ਦੇ ਨਾਮਵਰ ਗਾਇਕ ਲਹਿੰਬਰ ਹੁਸੈਨਪੁਰੀ ਦਾ ਆਪਣੀ ਪਤਨੀ ਨਾਲ ਝਗੜਾ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਕਈ ਮੀਡੀਆ ਚੈਨਲਾਂ ਅਤੇ ਅਖ਼ਬਾਰਾਂ ਵਿੱਚ ਇਸ ਸਬੰਧੀ ਖ਼ਬਰਾਂ ਨਸ਼ਰ ਹੋਈਆਂ ਸਨ ਜਿਸ ਵਿਚ ਲਹਿੰਬਰ ਹੁਸੈਨਪੁਰੀ ਆਪਣਾ ਪੱਖ ਰੱਖਦੇ ਨਜ਼ਰ ਆਏ ਸਨ ਅਤੇ ਦੂਜੇ ਪਾਸੇ ਲਹਿੰਬਰ ਹੁਸੈਨਪੁਰੀ ਦੀ ਪਤਨੀ ਅਤੇ ਉਸ ਦਾ ਪਰਿਵਾਰ ਆਪਣਾ ਪੱਖ ਰਖਦੇ ਨਜ਼ਰ ਆਏ ਸਨ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ