Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ EKYC ਹੁਣ ਘਰ ਬੈਠੇ ਹੀ ਸੰਭਵ

June 20, 2025 02:12 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ, ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ।

     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ। ਈ ਕੇ ਵਾਈ ਸੀ ਕਰਵਾਉਣ ਦੀ ਆਖਰੀ ਮਿਤੀ 30 ਜੂਨ ਹੈ, ਇਸ ਲਈ ਇਸ ਤੋਂ ਪਹਿਲਾਂ ਪਹਿਲਾਂ ਕਰਵਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ "ਮੇਰਾ ਈ ਕੇ ਵਾਈ ਸੀ" ਐਪ  (MERA eKYC App)  ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀਂ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ  ਈ.ਕੇ.ਵਾਈ.ਸੀ. (eKYC )  ਕਰ ਸਕਦੇ ਹਨ । ਈ ਕੇ ਵਾਈ ਸੀ (eKYC) "ਇਲੈਕਟ੍ਰਾਨਿਕ ਨੋ ਯੂਅਰ ਕਸਟਮਰ" (electronic know your customer), ਇੱਕ ਡਿਜੀਟਲ ਪ੍ਰਕਿਰਿਆ ਹੈ ਜਿਸ ਰਾਹੀਂ ਉਂਗਲਾਂ ਦੇ ਨਿਸ਼ਾਨ ਜਾਂ ਅੱਖਾਂ ਦੀ ਪੁਤਲੀ ਦੇ ਸਕੈਨ ਨਾਲ ਲਾਭਪਾਤਰੀ ਦੀ ਸਹੀ ਪਹਿਚਾਣ ਨਿਸ਼ਚਿਤ ਕੀਤੀ ਜਾਂਦੀ ਹੈ। ਜਿਹੜੇ ਲਾਭਪਾਤਰੀਆਂ ਵਲੋਂ ਈ.ਕੇ.ਵਾਈ.ਸੀ. (eKYC) ਨਹੀਂ ਕਰਵਾਈ ਜਾਵੇਗੀ, ਉਹਨਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿੱਚ ਔਕੜ ਪੇਸ਼ ਆ ਸਕਦੀ ਹੈ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ। ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ ।

 

 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ