Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

 ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਨਿਰੀਖਣ

June 20, 2025 02:16 PM
SehajTimes

ਮੋਹਾਲੀ : "ਹਰ ਸ਼ੁੱਕਰਵਾਰ, ਡੇਂਗੂ "ਤੇ ਵਾਰ" ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ ਦਸਿਆ ਕਿ ਸਿਹਤ ਟੀਮਾਂ ਨੇ ਵਿਸ਼ੇਸ਼ ਤੌਰ ’ਤੇ ਨਰਸਰੀਆਂ, ਖ਼ਾਲੀ ਪਲਾਟਾਂ ਅਤੇ ਨਿਰਮਾਣ ਸਥਾਨਾਂ ’ਤੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਅਤੇ ਆਸ਼ਾ ਵਰਕਰ ਸ਼ਾਮਲ ਸਨ।
      ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।
        ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ, ਡਾ. ਪਰਮਿੰਦਰਜੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ, ਡਾ. ਹਰਮਨਦੀਪ ਕੌਰ ਸਮੇਤ ਸਿਹਤ ਅਧਿਕਾਰੀ ਤੇ ਸਿਹਤ ਵਰਕਰ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ