Wednesday, November 19, 2025

Malwa

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕੱਟਿਆ ਕੇਕ 

June 20, 2025 02:27 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ ਕਾਂਗਰਸੀ ਆਗੂ ਅਤੇ ਵਰਕਰਾਂ ਨੇ ਕੇਕ ਕੱਟਕੇ ਉਜਵਲੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸੋਨੀਆ ਦੀਪਾ ਅਰੋੜਾ ਅਤੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਬਹੁਪੱਖੀ ਸੋਚ ਸਦਕਾ ਕਾਂਗਰਸ ਪਾਰਟੀ ਮੁਲਕ ਅੰਦਰ ਨਿਰੰਤਰ ਅੱਗੇ ਵਧ ਰਹੀ ਹੈ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਦੇ ਦਲੇਰਾਨਾ ਫੈਸਲਿਆਂ ਸਦਕਾ ਮੁਲਕ ਵਿਚ ਕੀਤੀਆਂ ਜਾ ਰਹੀਆਂ ਸੰਵਿਧਾਨ ਬਚਾਓ ਰੈਲੀਆਂ ਅਤੇ ਭਾਰਤ ਜੋੜੋ ਯਾਤਰਾਵਾਂ ਵਿੱਚ ਕਾਂਗਰਸੀ ਵਰਕਰਾਂ ਦੀਆਂ ਵੱਡੀਆਂ ਭੀੜਾਂ ਜੁੜ ਰਹੀਆਂ ਹਨ। ਉਕਤ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਮੁਲਕ ਅੰਦਰ ਸੰਵਿਧਾਨ ਦੀ ਹੋਂਦ ਖ਼ਤਮ ਕਰਨ ਤੇ ਉਤਾਰੂ ਹੋ ਰਹੀ ਹੈ ਕਾਂਗਰਸ ਅਜਿਹਾ ਕਦਾਚਿੱਤ ਨਹੀਂ ਹੋਣ ਦੇਵੇਗੀ। ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਰਦਿਆਂ ਕਿਹਾ ਕਿ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨਾਲ ਕੀਤੇ ਵਾਅਦਿਆਂ ਤੇ ਖਰ੍ਹੇ ਨਾ ਉਤਰਨ ਕਰਕੇ ਅੱਜ ਹਰੇਕ ਵਰਗ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਵਿੱਢਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਕਾਰਜਸ਼ੈਲੀ ਤੋਂ ਡਾਢੀ ਨਰਾਜ਼ ਦਿਖਾਈ ਦੇ ਰਹੀ ਹੈ ਅਜਿਹੇ ਵਿੱਚ ਕਾਂਗਰਸ ਨੂੰ ਬਦਲ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਰਾਜਿੰਦਰ ਦੀਪਾ, ਸੋਨੀਆ ਦੀਪਾ ਅਰੋੜਾ, ਮਨਪ੍ਰੀਤ ਸਿੰਘ ਮਨੀ ਵੜ੍ਹੈਚ ਤੋਂ ਇਲਾਵਾ ਟਕਸਾਲੀ ਕਾਂਗਰਸੀ ਪਵਨਜੀਤ ਸਿੰਘ ਹੰਝਰਾ, ਅਧਿਆਪਕ ਆਗੂ ਸੁਰਿੰਦਰ ਸਿੰਘ ਭਰੂਰ, ਯੂਥ ਆਗੂ ਸਾਹਿਲ ਜੌੜਾ, ਜਸਪਾਲ ਸਿੰਘ ਪਾਲਾ, ਹਰਦੇਵ ਸਿੰਘ ਸੋਹਣੀ, ਕਰਮਜੀਤ ਕੌਰ ਮਾਡਲ ਟਾਊਨ, ਪ੍ਰਮੋਦ ਅਵਸਥੀ, ਪ੍ਰਵੀਨ ਕੁਮਾਰ ਗੋਇਲ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ