Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਏ.ਡੀ.ਸੀ. ਵੱਲੋਂ ਮੀਟਿੰਗ

June 20, 2025 02:30 PM
SehajTimes

ਪਟਿਆਲਾ : ਆਰਥਿਕ ਜਨਗਣਨਾ 2025 ਦੀ ਪ੍ਰਕ੍ਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ ਨੇ ਜਾਇਜਾ ਬੈਠਕ ਕੀਤੀ। ਮੀਟਿੰਗ ਦਾ ਮੁੱਖ ਮੰਤਵ 2025 ਦੀ ਆਰਥਿਕ ਜਨਗਣਨਾ ਦੀ ਤਿਆਰੀਆਂ ਤੇ ਸਹਿਯੋਗ ਅਤੇ ਕਾਰਗੁਜ਼ਾਰੀ ਨੂੰ ਸੁਨਿਸ਼ਚਿਤ ਕਰਨਾ ਸੀ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਕ੍ਰਿਆ ਨਾਲ ਜ਼ਿਲ੍ਹੇ ਦੇ ਵਿਕਾਸ ਯੋਜਨਾਵਾਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਨਵੀਂ ਆਰਥਿਕ ਨੀਤੀਆਂ ਤਿਆਰ ਕਰਨ ਵਿੱਚ ਸਹਾਇਤਾ ਮਿਲੇਗੀ । ਉਹਨਾ ਕਿਹਾ ਕਿ ਇਹ ਗਣਨਾ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਲਈ ਜ਼ਿਲ੍ਹਾ ਅਤੇ ਬਲਾਕਾਂ ਵਿੱਚ ਵਧੇਰੇ ਜਾਣਕਾਰੀ ਪ੍ਰਦਾਨ ਕਰੇਗੀ , ਜਿਸ ਨਾਲ ਵਿਕਾਸ ਕਾਰਜਾਂ ਦੀ ਬਿਹਤਰ ਯੋਜਨਾ ਬਣਾਈ ਜਾ ਸਕੇਗੀ।

                       ਵਧੀਕ ਡਿਪਟੀ ਕਮਿਸ਼ਨਰ ਨੇ ਬੈਠਕ ਵਿੱਚ ਸ਼ਿਰਕਤ ਕਰਨ ਵਾਲੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਕ੍ਰਿਆ ਤੋ ਜਾਣੂ ਕਰਵਾਉਂਦਿਆਂ ਕਿਹਾ ਕਿ ਆਰਥਿਕ ਜਨਗਣਨਾ ਤੋਂ ਮਿਲਣ ਵਾਲੇ ਡਾਟੇ ਅਤੇ ਜਾਣਕਾਰੀ ਨਾਲ ਸਰਕਾਰ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਵਿਕਾਸ ਕਾਰਜਾਂ ਦੀ ਯੋਜਨਾ ਬਣਾਉਣ ਵਿੱਚ ਮਦਦ ਮਿਲੇਗੀ ਕਿ ਕਿਹੜੇ ਖੇਤਰ ਵਿੱਚ ਕਿੰਨਾ ਵਿਕਾਸ ਹੋ ਰਿਹਾ ਹੈ ਅਤੇ ਕਿਹੜੇ ਖੇਤਰਾਂ ਵਿੱਚ ਵਧੇਰੇ ਧਿਆਨ ਦੀ ਲੋੜ ਹੈ। ਇਹ ਡਾਟਾ ਸਿਰਫ਼ ਸਰਕਾਰੀ ਨੀਤੀਆਂ ਲਈ ਹੀ ਨਹੀ, ਸਗੋਂ ਜਨਤਾ ਅਤੇ ਵਿਕਾਸ ਨਾਲ ਜੁੜੇ ਸਹਿਯੋਗੀਆਂ ਲਈ ਵੀ ਅਹਿਮ ਸਾਧਕ ਸਾਬਿਤ ਹੋਵੇਗਾ ।

                        ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਟਾਫ ਦੀਆਂ ਲਿਸਟਾਂ ਤਿਆਰ ਕਰਨ , ਜਿਲ੍ਹਾ ਅਤੇ ਬਲਾਕ ਪੱਧਰ ‘ ਤੇ ਮਾਸਟਰ ਟ੍ਰੇਨਰਾਂ ਦੀ ਨਿਯੁਕਤੀ ਕਰਨ ਅਤੇ ਨੋਡਲ ਅਫ਼ਸਰਾਂ ਨੂੰ ਨਿਯੁਕਤ ਕਰਨ ‘ ਤੇ ਚਰਚਾ ਕੀਤੀ । ਉਹਨਾ ਜ਼ਿਲ੍ਹਾ ਸਿਖਿਆ ਅਫਸਰ, ਈ.ਓਜ਼ ਅਤੇ ਬੀ.ਡੀ.ਪੀ.ਓਜ਼ ਨੂੰ ਵੀ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਲਈ ਹਦਾਇਤਾਂ ਦਿੱਤੀਆਂ ।

                        ਅਮਰਿੰਦਰ ਸਿੰਘ ਟਿਵਾਣਾ ਨੇ ਅਪੀਲ ਕੀਤੀ ਕਿ ਲੋਕ ਇਸ ਮਹੱਤਵਪੂਰਨ ਕਾਰਜ ਵਿੱਚ ਆਪਣੇ ਪੂਰੇ ਯੋਗਦਾਨ ਅਤੇ ਸਮਰਪਣ ਨਾਲ ਜ਼ਿਲ੍ਹੇ ਦੇ ਵਿਕਾਸ ਲਈ ਨਵੇਂ ਆਰਥਿਕ ਦਿਸ਼ਾ ਨਿਰਦੇਸ਼ਾਂ ਦੇ ਨਿਰਮਾਣ ਵਿੱਚ ਮਦਦ ਕਰਨ । ਉਹਨਾਂ ਕਿਹਾ ਕਿ ਜਨਗਣਨਾ ਤੋਂ ਪ੍ਰਾਪਤ ਜਾਣਕਾਰੀ ਨਾਲ ਹੀ ਅਸੀਂ ਆਪਣੇ ਵਧਦੇ ਹੋਏ ਆਰਥਿਕ ਅਤੇ ਸਮਾਜਿਕ ਚੁਣੋਤੀਆਂ ਦਾ ਸਾਹਮਣਾ ਕਰ ਸਕਾਂਗੇ ਅਤੇ ਵਿਕਾਸ ਦੇ ਨਵੇਂ ਰਾਹ ਖੋਲ ਸਕਾਂਗੇ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

 

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ