Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

June 20, 2025 04:09 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ ਤੋਂ ਵੀ ਬਚਾਅ ਹੋਵੇਗਾ।

ਅੱਜ ਇੱਥੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਸੜਕ ਅਤੇ ਪੁਲਾਂ ਨੂੰ ਬਿਹਤਰੀਨ ਬਨਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੀਆਂ ਵੱਖ ਵੱਖ ਸਕੀਮਾਂ ਅਧੀਨ ਅਤੇ ਵਿਸ਼ੇਸ ਤੌਰ ਤੇ ਲਿੰਕ ਸੜਕਾਂ ਬਾਬਤ ਤਜਵੀਜ਼ ਕੀਤੇ ਅਤੇ ਚਲਦੇ ਕੰਮਾਂ ਦਾ ਜਾਇਜਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਸ੍ਰੀ ਰਵੀ ਭਗਤ ਅਤੇ ਪੰਜ਼ਾਬ ਮੰਡੀਕਰਨ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਨਜੀਤ ਕੌਰ ਅਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਮੁੱਖ ਇੰਜੀਨੀਅਰ ਲ਼ੋਕ ਨਿਰਮਾਣ ਵੱਲੋਂ ਦੱਸਿਆ ਗਿਆ ਕਿ ਪੀ.ਐਮ.ਜੀ.ਐਸ.ਵਾਈ. ਸਕੀਮ ਅਧੀਨ ਐਫ਼.ਡੀ.ਆਰ ਯਾਨੀ ਫੁੱਲ ਡੇਪਥ ਰੇਕਲੇਮੇਸ਼ਨ ਰਾਹੀਂ 581 ਕਿ ਮੀ ਲਿੰਕ ਸੜਕਾਂ ਦੀ ਉਸਾਰੀ ਦੇ ਟੈਂਡਰ ਮੰਗੇ ਜਾ ਰਹੇ ਹਨ । ਨਾਬਾਰਡ ਸਕੀਮ ਅਧੀਨ 281 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਦੀਆਂ ਮੌਜੂਦਾ ਪੇਂਡੂ ਸੜਕਾਂ ਦੀ ਮਜ਼ਬੂਤੀਕਰਨ ਅਤੇ ਨਵੀਂ ਉਸਾਰੀ ਦੇ ਕੰਮ ਵੀ ਹੱਥ ਵਿੱਚ ਲਏ ਜਾ ਰਹੇ ਹਨ। ਇਸ ਮੌਕੇ ਸ. ਹਰਭਜਨ ਸਿੰਘ ਈ. ਟੀ. ਓ. ਨੇ ਪੀ.ਆਰ.ਬੀ.ਡੀ.ਬੀ. ਅਧੀਨ ਚਲਦੇ ਹੋਰ ਕੰਮਕਾਜ ਦਾ ਵਿਸਤਾਰਪੂਰਵਕ ਜਾਇਜਾ ਵੀ ਲਿਆ ਅਤੇ ਕੰਮਾਂ ਵਿੱਚ ਆਉਂਦੀਆਂ ਔਕੜਾਂ/ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮ ਇਮਾਨਦਾਰੀ ਅਤੇ ਚੰਗੀ ਮਿਆਰ ਨਾਲ ਕਰਵਾਉਣ ਦੀ ਹਦਾਇਤ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰ ਬਨਾਉਣ ਲਈ ਯਤਨਸ਼ੀਲ ਹੈ ਤਾਂ ਜ਼ੋ ਸੂਬੇ ਦੀ ਵਿਕਾਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ