Saturday, December 13, 2025

Malwa

"ਸੀ.ਐਮ. ਦੀ ਯੋਗਸ਼ਾਲਾ" ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

June 20, 2025 04:40 PM
SehajTimes

ਪਟਿਆਲਾ : ਪੰਜਾਬ ਸਰਕਾਰ ਦੀ ਫਲੈਗਸ਼ਿਪ ਸਿਹਤ ਯੋਜਨਾ "ਸੀ.ਐਮ. ਦੀ ਯੋਗਸ਼ਾਲਾ" ਤਹਿਤ 21 ਜੂਨ 2025 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸੂਬੇ ਪੱਧਰ ’ਚ ਉਤਸ਼ਾਹਪੂਰਨ ਢੰਗ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਡਾਇਰੈਕਟੋਰੇਟ ਆਫ਼ ਆਯੁਰਵੇਦ ਦੀ ਸਰਗਰਮ ਭੂਮਿਕਾ ਨਾਲ ਇਹ ਸਮਾਗਮ ਹੋਣ ਜਾ ਰਿਹਾ ਹੈ।

ਪਟਿਆਲਾ ਜ਼ਿਲ੍ਹੇ ਵਿੱਚ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਜ਼ਿਲ੍ਹੇ ਦੇ ਸਾਰੇ ਬਲਾਕਾਂ, ਪਾਰਕਾਂ ਅਤੇ ਸਕੂਲਾਂ ਵਿੱਚ ਯੋਗ ਕਲਾਸਾਂ ਦੀਆਂ ਪ੍ਰਦਰਸ਼ਨੀਆਂ ਅਤੇ ਜਨ-ਜਾਗਰੂਕਤਾ ਸਮਾਰੋਹ ਰੱਖੇ ਗਏ ਹਨ। ਇਹ ਪ੍ਰਗਟਾਵਾਂ ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਦੀ ਯੋਗਸ਼ਾਲਾ ਰਜਿੰਦਰ ਸਿੰਘ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਸੈਂਕੜੇ ਯੋਗ ਟਰੇਨਰ ਵੱਲੋਂ ਪਟਿਆਲਾ ਦੇ ਵੱਖ ਵੱਖ ਥਾਵਾਂ 'ਤੇ ਬਲਾਕ ਪੱਧਰ ਤੇ ਸਵੇਰੇ 6 ਵਜੇ ਸਮੂਹਕ ਯੋਗ ਸ਼ਿਵਿਰ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਆਮ ਲੋਕ, ਵਿਦਿਆਰਥੀ, ਸਿਹਤ ਕਰਮਚਾਰੀ, ਆਂਗਣਵਾੜੀ ਵਰਕਰ ਤੇ ਸਮਾਜਿਕ ਸੰਸਥਾਵਾਂ ਭਾਗ ਲੈਣਗੀਆਂ।

"ਸੀ.ਐਮ. ਦੀ ਯੋਗਸ਼ਾਲਾ" ਯੋਜਨਾ ਤਹਿਤ ਪਹਿਲਾਂ ਤੋਂ ਹੀ ਪਟਿਆਲਾ ਸਮੇਤ ਸੂਬੇ ਦੇ ਹਜ਼ਾਰਾਂ ਲੋਕ ਟੋਲ-ਫ਼ਰੀ ਨੰਬਰ 7669400500 ਜਾਂ cmdiyogshala.punjab.gov.in 'ਤੇ ਰਜਿਸਟਰ ਕਰਕੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 21 ਜੂਨ ਨੂੰ ਸਵੇਰੇ 6 ਵਜੇ ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿੱਚ ਯੋਗ ਪ੍ਰੇਮੀ, ਜ਼ਿਲ੍ਹਾ ਪ੍ਰਸ਼ਾਸਨ, ਯੋਗ ਅਧਿਆਪਕ, ਵਿਦਿਆਰਥੀ ਅਤੇ ਆਮ ਨਾਗਰਿਕ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।

ਇਸ ਤੋਂ ਇਲਾਵਾ, ਸੀ.ਐਮ ਦੀ ਯੋਗਸ਼ਾਲਾ ਵੱਲੋਂ ਪਟਿਆਲਾ ਦੇ ਹਰ ਇਕ ਬਲਾਕ ਵਿੱਚ ਵੀ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਹ ਸਮਾਗਮ ਬੀ.ਡੀ.ਪੀ.ਓ. ਦਫ਼ਤਰਾਂ ਅਤੇ ਐਡਮਨਿਸਟ੍ਰੇਸ਼ਨ ਟੀਮਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

ਰਜਿੰਦਰ ਸਿੰਘ ਨੇ ਦੱਸਿਆ ਕਿ 21 ਜੂਨ ਨੂੰ ਥਾਪਰ ਯੂਨੀਵਰਸਿਟੀ ਸਮੇਤ ਸਮਾਣਾ ਵਿਖੇ ਅਗਰਵਾਲ ਗਊਸ਼ਾਲਾ ਪਾਰਕ, ਪਾਤੜਾਂ ਵਿਖੇ ਮਾਡਲ ਟਾਊਨ ਪਾਰਕ ਵਾਰਡ ਨੰਬਰ 6, ਨਾਭਾ ਦੇ ਅਗਰਸੈਨ ਪਾਰਕ, ਲਛਮਣ ਨਗਰ, ਸਨੌਰ ਵਿਖੇ ਸ਼ਹੀਦ ਊਧਮ ਸਿੰਘ ਪਾਰਕ, ਰਾਜਪੁਰਾ ਵਿਖੇ ਸ਼ਹੀਦ ਭਗਤ ਸਿੰਘ ਪਾਰਕ, ਘਨੌਰ ਵਿਖੇ ਆਤਮਰਾਜ ਜੈਨ ਸਕੂਲ, ਓਲਡ ਏਜ਼ ਹੋਮ ਸਮੇਤ ਭਾਦਸੋਂ, ਸ਼ੁਤਰਾਣਾ ਤੇ ਘੱਗਾ ਵਿਖੇ ਵੀ ਕੌਮਾਂਤਰੀ ਯੋਗ ਦਿਵਸ ਮੌਕੇ ਸਮਾਗਮ ਕਰਵਾਏ ਜਾਣਗੇ।

ਇਨ੍ਹਾਂ ਸਮਾਗਮਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੇ ਮੈਂਬਰਾਂ ਦੇ ਨਾਲ-ਨਾਲ ਜ਼ਿਲ੍ਹਾ ਪਟਿਆਲਾ ਦੇ ਹਰੇਕ ਨਿਵਾਸੀ ਲਈ ਖੁੱਲ੍ਹਾਂ ਸੱਦਾ ਹੈ। ਜਿਹੜੇ ਵੀ ਲੋਕ ਸਿਹਤਮੰਦ ਜੀਵਨ ਵੱਲ ਵਧਣਾ ਚਾਹੁੰਦੇ ਹਨ, ਉਹ ਇਸ ਯੋਗ ਦਿਵਸ 'ਤੇ ਯੋਗ ਸੈਸ਼ਨਾਂ ਵਿੱਚ ਸ਼ਾਮਲ ਹੋ ਸਕਦੇ ਹਨ। ਸੀ.ਐਮ ਦੀ ਯੋਗਸ਼ਾਲਾ ਦਾ ਉਦੇਸ਼ ਸਿਰਫ਼ ਯੋਗ ਸਿਖਾਉਣਾ ਨਹੀਂ, ਬਲਕਿ ਹਰ ਨਾਗਰਿਕ ਨੂੰ ਤੰਦਰੁਸਤ ਪੰਜਾਬ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ