Sunday, November 02, 2025

Malwa

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

June 20, 2025 04:49 PM
SehajTimes

ਕਿਹਾ, ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਕੀਤੀ ਜਾ ਰਹੀ ਹੈ ਸਫ਼ਾਈ

ਸਮਾਣਾ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ ਛੱਪੜਾਂ ਨੂੰ ਅਣਗੌਲਿਆ ਕੀਤਾ ਸੀ ਅਤੇ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਤੇ ਬਿਮਾਰੀਆਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਬਹੁਤ ਜਲਦੀ ਸਾਰੇ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਜੇਕਰ ਪਾਣੀ ਦੇ ਸੈਂਪਲ ਤੈਅ ਮਾਪਦੰਡਾਂ ਅਨੁਸਾਰ ਆਉਂਦੇ ਹਨ ਤਾਂ ਪਾਣੀ ਸਿੰਚਾਈ ਲਈ ਖੇਤਾਂ ਨੂੰ ਦਿੱਤਾ ਜਾਵੇਗਾ, ਨਹੀਂ ਤਾਂ ਪਾਣੀ ਸਾਫ਼ ਕਰਨ ਦਾ ਪ੍ਰੋਜੈਕਟ ਲਾ ਕੇ ਪਾਣੀ ਸਾਫ਼ ਕਰਨ ਉਪਰੰਤ ਸਿੰਚਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ