Saturday, March 14, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਰੇਵਾੜੀ ਦੇ ਖੋਰੀ ਪਿੰਡ ਵਿੱਚ ਉਪ-ਸਿਹਤ ਕੇਂਦਰ ਨੂੰ ਮਿਲੀ ਮੰਜੂਰੀ

June 20, 2025 04:52 PM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦੀ ਦੂਰਦਰਸ਼ੀ ਅਗਵਾਈ ਹੇਠ ਹਰਿਆਣਾ ਸਿਹਤ ਵਿਭਾਗ ਨੇ ਰੇਵਾੜੀ ਜ਼ਿਲ੍ਹੇ ਦੇ ਖੋਰੀ ਪਿੰਡ ਵਿੱਚ ਉਪ-ਸਿਹਤ ਕੇਂਦਰ ਦੀ ਸਥਾਪਨਾ ਨੂੰ ਮੰਜੂਰੀ ਦੇ ਕੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਔਪਚਾਰਿਕ ਮੰਜੂਰੀ ਮਿਲ ਗਈ ਹੈ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਸਰਕਾਰ ਰਾਜ ਦੇ ਸਿਹਤ ਢਾਂਚੇ ਨੂੰ ਮਜਬੂਤ ਕਰਨ ਅਤੇ ਹਰ ਨਾਗਰਿਕ ਦੀ ਜਰੂਰਤਾਂ ਨੂੰ ਪ੍ਰਾਥਮਿਕਤਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਉਨ੍ਹਾਂ ਦੀ ਜਲਦੀ ਪ੍ਰਵਾਨਗੀ ਅਤੇ ਸਮਰਥਨ ਲਈ ਧੰਨਵਾਦ ਦਿੱਤਾ, ਜਿਸ ਨਾਲ ਇਸ ਬਹੁਤ ਜਰੂਰੀ ਪ੍ਰੋਜੈਕਟ ਦੇ ਸਮੇ ਸਿਰ ਲਾਗੂ ਕਰਨ ਦਾ ਰਸਤਾ ਤਿਆਰ ਹੋਇਆ ਹੈ। ਇਹ ਉਪ- ਸਿਹਤ ਕੇਂਦਰ ਟੀਕਾਕਰਨ, ਬੁਨਿਆਦੀ ਮੈਡੀਕਲ ਇਲਾਜ ਅਤੇ ਨਿਵਾਰਕ ਦੇਖਭਾਲ ਦੇ ਨਾਲ ਨਾਲ ਸਿਹਤ ਜਾਗਰੂਕਤਾ ਮੁਹਿੰਮ ਜਿਹੀ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰੇਗਾ। ਇਹ ਪਹਿਲ ਹਰਿਆਣਾ ਦੇ ਪੇਂਡੂ ਇਲਾਕਿਆਂ ਵਿੱਚ ਸਿਹਤ ਸੇਵਾ ਤੱਕ ਸਮਾਨ ਪਹੁੰਚ ਯਕੀਨੀ ਕਰਨ ਲਈ ਰਾਜ ਦੇ ਚਲ ਰਹੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਸਰਕਾਰ ਦਾ ਇਹ ਕਦਮ ਸਿਹਤ ਹਰਿਆਣਾ ਦੇ ਵਿਆਪਕ ਦ੍ਰਿਸ਼ਟੀਕੋਣ ਦੇ ਅਨੁਰੂਪ ਹੈ ਅਤੇ ਪੇਂਡੂ ਖੇਤਰਾਂ ਵਿੱਚ ਜੀਵਨ ਦੀ ਗੁਣਵੱਤਾ ਵਧਾਉਣ ਲੰਬੇ ਸਮੇ ਤੋਂ ਆਪਣੇ ਖੇਤਰ ਵਿੱਚ ਆਪਣੀ ਪ੍ਰਾਥਮਿਕਤਾ ਮੈਡੀਕਲ ਜਰੂਰਤਾਂ ਨੂੰ ਪੂਰਾ ਕਰਨ ਲਈ ਇੱਕ ਸਿਹਤ ਸਹੁਲਤ ਦੀ ਸਥਾਪਨਾ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਨੇ ਇਸ ਮੁੱਦੇ 'ਤੇ ਕੁੱਝ ਮਹੀਨੇ ਪਹਿਲਾਂ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨਾਲ ਵੀ ਮੁਲਾਕਾਤ ਕੀਤੀ ਸੀ।

ਸਿਹਤ ਮੰਤਰੀ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਅਤੇ ਯਕੀਨੀ ਕੀਤਾ ਕਿ ਪ੍ਰਸਤਾਵ ਨੂੰ ਤੇਜੀ ਨਾਲ ਮੰਜੂਰੀ ਮਿਲੀ। ਲੰਬੇ ਸਮੇ ਤੋਂ ਚਲੀ ਆ ਰਹੀ ਇਸ ਮੰਗ ਨੂੰ ਪੂਰਾ ਹੋਣ ਨਾਲ ਹੁੁਣ ਹਜ਼ਾਰਾਂ ਵਸਨੀਕਾਂ ਨੂੰ ਘਰ ਦੇ ਨੇੜੇ ਲੋੜੀਂਦੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ ਮਿਲੇਗਾ। ਸਿਹਤ ਵਿਭਾਗ ਨੇ ਇਹ ਯਕੀਨੀ ਕਰਨ ਲਈ ਲੋੜੀਂਦਾ ਸਟਾਫ਼ ਅਤੇ ਸਰੋਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ ਕਿ ਇਹ ਸਿਹਤ ਕੇਂਦਰ ਸ਼ੁਰੂ ਤੋਂ ਹੀ ਪ੍ਰਭਾਵੀ ਢੰਗ ਨਾਲ ਕੰਮ ਕਰਨ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ