Wednesday, December 17, 2025

Malwa

ਕੁੱਟਮਾਰ ਕਰਕੇ ਦੋਸਤਾਂ ਨੇ ਕੀਤੀ ਦੋਸਤ ਦੀ ਹੱਤਿਆ 

June 20, 2025 05:37 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਥਾਣਾ ਚੀਮਾਂ ਅਧੀਨ ਆਉਂਦੇ ਪਿੰਡ ਸ਼ਾਹਪੁਰ ਕਲਾਂ 'ਵਿਖੇ ਕੁੱਝ ਨੌਜਵਾਨਾਂ ਨੇ ਆਪਣੇ ਹੀ ਦੋਸਤ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਦੋ ਜਣਿਆਂ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾਂ ਦੇ ਐਸ ਐਚ ਓ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਕਲਾਂ ਵਿਖੇ ਲੰਘੀ ਰਾਤ ਕੁੱਝ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈਕੇ ਆਪਸ ਵਿਚ ਤਕਰਾਰ ਹੋ ਗਿਆ ਪਤਾ ਲੱਗਣ 'ਤੇ ਉਨਾਂ ਦੇ ਮਾਪੇ ਸਮਝਾ-ਬੁਝਾਕੇ ਘਰ ਲੈ ਗਏ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਇੰਨਾਂ 'ਚੋਂ ਕੁੱਝ ਨੌਜਵਾਨਾਂ ਨੇ ਕੁਲਵਿੰਦਰ ਸਿੰਘ (20) ਪੁੱਤਰ ਹਰਬੰਸ ਸਿੰਘ ਪਿੰਡ ਸ਼ਾਹਪੁਰ ਕਲਾਂ ਦੀ ਪਿੰਡ ਦੀ ਵਾਲਮੀਕਿ ਧਰਮਸ਼ਾਲਾ ਕੋਲ ਬੁਲਾਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ।ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਭਿੰਦਰ ਸਿੰਘ ਅਤੇ ਜਗਸੀਰ ਸਿੰਘ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

Have something to say? Post your comment