Saturday, October 11, 2025

Majha

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

June 20, 2025 06:26 PM
SehajTimes

ਮੁੱਦਕੀ ਵਿੱਚ ਆਏ ਇਤਿਹਾਸਿਕ ਪ੍ਰੋਜੈਕਟ ਗ੍ਰਾਂਟ- ਵਿਧਾਇਕ ਰਜਨੀਸ਼ ਦਹੀਯਾ

ਫ਼ਿਰੋਜ਼ਪੁਰ : ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇਗਾ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਅਧੀਨ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33.69 ਕਿਲੋਮੀਟਰ ਲੰਬਾਈ ਵਿੱਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ, ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਕੀਤੇ ਜਾਣਗੇ ਅਤੇ ਪਾਣੀ ਦੀ ਉੱਚੀ ਟੈੱਕੀ ਬਣਾਈ ਜਾਵੇਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕੀਤਾ ਜਾ ਰਿਹਾ ਹੈ। ਮੁੱਦਕੀ ਵਾਸੀਆਂ ਦੀ ਮੰਗ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਮੁੱਦਕੀ ਵਿਖੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਅਤੇ ਮੁੱਦਕੀ ਦੇ ਵਿਕਾਸ ਦੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਮੁਦਕੀ ਵਿੱਚ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ। ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਸਾਫ਼ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੀਬ 22 ਕਰੋੜ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ ਜੋ ਕਰੀਬ 75% ਮੁਕੰਮਲ ਹੋ ਚੁੱਕਾ ਹੈ। ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਾਰਿਆਂ ਦੇ ਸਹਿਯੋਗ ਨਾਲ ਹੀ ਮਿਲ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕੀ ਸਾਰੇ ਮੁੱਦਕੀ ਵਾਸੀ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਮੁੱਦਕੀ ਨੂੰ ਵਿਕਾਸ ਦੇ ਰਾਹਾਂ ਦੇ ਲਿਆਉਣ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦੇ ਵਿਧਾਇਕ ਦਹੀਯਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਸਾਰਿਆ ਨੂੰ ਜੀ ਆਇਆ ਆਖਿਆ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ।

ਇਸ ਮੌਕੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਗੁਰਮੀਤ ਸਿੰਘ, ਐਕਸੀਅਨ ਵਾਟਰ ਸਿਪਲਾਈ ਅਤੇ ਸੀਵਰੇਜ ਬੋਰਡ ਸੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਮੁੱਦਕੀ ਸ੍ਰੀਮਤੀ ਗੁਰਜੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਸਲਾਹਕਾਰ ਕਮੇਟੀ ਦੇ ਮੈਂਬਰ ਡਾਕਟਰ ਕੁਲਦੀਪ ਸਿੰਘ ਨਾਗੀ, ਐਮਸੀ ਰੋਸ਼ਨ ਲਾਲ ਮਨਚੰਦਾ ਪ੍ਰਿੰਸ ਗੁਪਤਾ ਕੁਲਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਜਗਤਾਰ ਸਿੰਘ, ਮੁਲਾਜ਼ਮ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਸਰਪੰਚ ਗੁਰਨਾਮ ਸਿੰਘ ਚੰਦੜ ਵੱਖ-ਵੱਖ ਵਾਰਡਾਂ ਦੇ ਐਮ.ਸੀ. ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਮੁੱਦਕੀ ਵਾਸੀ ਹਾਜ਼ਰ ਸਨ।

Have something to say? Post your comment

 

More in Majha

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ