Tuesday, July 01, 2025

Chandigarh

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

June 21, 2025 11:11 AM
SehajTimes

ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਸੋਸ਼ਲ ਮੀਡੀਆ ਦਾ ਪ੍ਰਭਾਵ ਬੱਚਿਆਂ ਉੱਤੇ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਕੁਝ ਲੋਕ ਪੈਸਾ ਕਮਾਉਣ ਖਾਤਰ ਸੋਸ਼ਲ ਮੀਡੀਆ ਉਤੇ ਗ਼ਲਤ ਕੰਟੈਂਟ ਲਗਾਤਾਰ ਅਪਲੋਡ ਕਰ ਰਹੇ ਹਨ। ਜਿਸਦਾ ਬੱਚਿਆਂ ਉੱਤੇ ਮਾੜਾ ਪ੍ਰਭਾਵ ਪੈਣਾ ਯਕੀਨੀ ਹੈ।
ਉਨ੍ਹਾਂ ਕਿਹਾ ਕਿ ਸੋਸਲ ਮੀਡੀਆ(ਫੇਸਬੁੱਕ, ਇੰਨਸਟਾਗ੍ਰਾਮ) ਤੇ ਲੱਚਰ ਭਾਸ਼ਾ, ਦੋ-ਅਰਥੀ ਵੀਡਿਓ, ਨਸ਼ਿਆਂ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡਿਓਜ਼ ਨੂੰ ਤੁਰੰਤ ਪ੍ਰਭਾਵ ਨਾਲ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਬੈਨ ਕਰਨ ਲਈ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਅਜਿਹੀ ਸਮੱਗਰੀ ਤੇ ਨਜ਼ਰ ਰੱਖਣ ਲਈ ਮੁੱਖ ਦਫਤਰ ਵਿਖੇ ਇੱਕ ਨੋਡਲ ਅਫਸਰ ਨਾਮਜ਼ਦ ਕੀਤਾ ਜਾਵੇ। ਜੇਕਰ ਅਜਿਹੇ ਕੰਟੈਂਟ ਵਿਦੇਸ਼ਾਂ ਵਿੱਚੋਂ ਅਪਲੋਡ ਹੁੰਦੇ ਹਨ ਤਾਂ ਉਹਨਾਂ ਦੀ ਸਾਈਟ ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾਵੇ। ਅਪਲੋਡ ਕੰਟੈਂਟ ਨੂੰ ਦੇਖ ਕੇ ਕੰਟੈਂਟ ਤਿਆਰ ਕਰਨ ਅਤੇ ਸੋਸਲ ਮੀਡੀਆ ਤੇ ਅਪਲੋਡ ਕਰਨ ਵਾਲੇ ਵਿਅਕਤੀਆਂ ਵਿਰੁੱਧ ਬੀਐਨਐਸ 2023 ਆਈਟੀ ਐਕਟ, 2000 ਅਤੇ ਪੋਕਸੋ ਐਕਟ, 2012 ਦੀਆਂ ਬਣਦੀਆਂ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਜਾਣ।

ਕਮਿਸ਼ਨ ਨੇ ਉਕਤ ਹਦਾਇਤ ਦੇ ਮੱਦੇਨਜ਼ਰ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਦੇ ਅੰਦਰ-2 ਕਮਿਸ਼ਨ ਨੂੰ ਲਿਖਤੀ ਤੌਰ ਤੇ ਜਾਣੂ ਕਰਵਾਉਣ ਲਈ ਵੀ ਕਿਹਾ ਹੈ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ‘ਚ ਠਿਕਾਣਿਆਂ ‘ਤੇ ਰੇਡ

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਸੀਜੀਸੀ ਝੰਜੇੜੀ ਵਿਖੇ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2025 ਦਾ ਆਯੋਜਨ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ