Tuesday, June 24, 2025

Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

June 21, 2025 11:15 AM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਵ ਸਬੰਧੀ ਵਿੱਦਿਅਕ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ਵਿੱਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਮੋਹਰੀ ਹਨ।

ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30.06.2025 ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਿਕ ਅਦਾਰਿਆਂ ਨੂੰ ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ।

ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ ਨੂੰ ਦਰੁੱਸਤ ਕਰਨ ਲਈ ਕਾਰਜ ਵਿੱਚ ਤੇਜੀ ਲਿਆਂਦੀ ਜਾਵੇ ਤੇ ਇਸ ਸਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਿਹਤਰੀਨ ਸੜਕੀ ਨੈਟਵਰਕ ਸਥਾਪਤ ਕਰਨ ਲਈ ਲਈ ਲਗਾਤਾਰ ਯਤਨਸ਼ੀਲ ਹੈ

Have something to say? Post your comment

 

More in Chandigarh

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ : ਡਾ ਬਲਜੀਤ ਕੌਰ

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ