Wednesday, October 15, 2025

Chandigarh

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

June 21, 2025 11:19 AM
SehajTimes

ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਚੇਤਾਵਨੀ

ਚੰਡੀਗੜ੍ਹ : ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਉੱਡਣ ਦਸਤੇ ਨੇ ਖਾਦ ਦੇ ਤਿੰਨ ਨਮੂਨੇ ਅਤੇ ਕੀਟਨਾਸ਼ਕਾਂ ਦੇ ਦੋ ਨਮੂਨੇ ਲਏ ਹਨ ਅਤੇ ਖਾਦ (ਕੰਟਰੋਲ) ਆਰਡਰ, 1985, ਕੀਟਨਾਸ਼ਕ ਐਕਟ, 1968, ਕੀਟਨਾਸ਼ਕ ਰੂਲ 1971, ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਿਆਂ ਸੰਹਿਤਾ, 2023 ਤਹਿਤ ਮੋਗਾ ਦੇ ਥਾਣਾ ਸਮਾਲਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਉਨ੍ਹਾਂ ਨੇ ਕਿਸਾਨਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰਨ ਵਾਲਿਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ 'ਤੇ ਜ਼ੋਰ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਘਟੀਆ ਮਿਆਰ ਵਾਲੇ ਅਤੇ ਗੈਰ-ਕਾਨੂੰਨੀ ਉਤਪਾਦਾਂ ਤੋਂ ਬਚਣ ਲਈ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਵਾਬਦੇਹੀ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਹਰ ਖਰੀਦ ਦਾ ਢੁਕਵਾਂ ਬਿੱਲ ਲੈਣ ਲਈ ਕਿਹਾ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ