Wednesday, July 02, 2025

Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

June 22, 2025 06:35 PM
SehajTimes

ਟੋਡੀ ਮਹਲਾ ੫ ॥ ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥ ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥ ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥ ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥ ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥ ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥

ਅਰਥ: ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੇਰੇ ਹਿਰਦੇ ਵਿਚ ਵੱਸਦਾ ਰਹੁ। ਹੇ ਪ੍ਰਭੂ! ਮੇਰੇ ਅੰਦਰ ਇਹੋ ਜਿਹੀ ਅਕਲ ਦਾ ਚਾਨਣ ਕਰ, ਕਿ ਤੇਰੇ ਨਾਲ ਮੇਰੀ ਪ੍ਰੀਤਿ ਬਣੀ ਰਹੇ।ਰਹਾਉ। ਹੇ ਪ੍ਰਭੂ! ਮੈਂ ਤੇਰੇ ਸੇਵਕ ਦੀ ਚਰਨ-ਧੂੜ ਪ੍ਰਾਪਤ ਕਰਾਂ, (ਉਹ ਚਰਨ-ਧੂੜ) ਲੈ ਲੈ ਕੇ ਮੈਂ (ਆਪਣੇ) ਮੱਥੇ ਉੱਤੇ ਲਾਂਦਾ ਰਹਾਂ। (ਹੇ ਪ੍ਰਭੂ! ਮੇਹਰ ਕਰ) ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੇ ਗੁਣ ਗਾਂਦਾ ਰਹਾਂ। (ਜਿਸ ਦੀ ਬਰਕਤਿ ਨਾਲ) ਵੱਡੇ ਵੱਡੇ ਵਿਕਾਰੀਆਂ ਤੋਂ ਭੀ ਪਵਿਤ੍ਰ ਹੋ ਜਾਂਦੇ ਹਨ।੧। (ਹੇ ਪ੍ਰਭੂ! ਮੇਹਰ ਕਰ) ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ, ਮੈਨੂੰ ਤੇਰਾ ਕੀਤਾ ਚੰਗਾ ਲੱਗਦਾ ਰਹੇ। ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਉਸੇ ਵਿਚ ਹੀ (ਮੇਰਾ) ਇਹ ਮਨ ਸੰਤੁਸ਼ਟ ਰਹੇ, ਮੈਂ ਕਿਸੇ ਭੀ ਹੋਰ ਪਾਸੇ ਭਟਕਦਾ ਨਾਹ ਫਿਰਾਂ।੨। ਹੇ ਮੇਰੇ ਮਾਲਕ-ਪ੍ਰਭੂ! ਮੈਂ ਤੈਨੂੰ ਸਦਾ ਆਪਣੇ ਨੇੜੇ (ਵੱਸਦਾ) ਜਾਣਦਾ ਰਹਾਂ। ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਬਣ ਕੇ ਰਹਿਣਾ ਚਾਹੀਦਾ ਹੈ। ਜਦੋਂ ਗੁਰੂ ਦੀ ਸੰਗਤਿ ਹਾਸਲ ਹੁੰਦੀ ਹੈ, ਤਦੋਂ ਆਪਣੇ ਪ੍ਰਭੂ ਨੂੰ ਲੱਭ ਲਈਦਾ ਹੈ।੩। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਜੀਵ ਸਦਾ ਹੀ ਤੇਰੇ ਅੰਞਾਣ ਬੱਚੇ ਹਾਂ, ਤੂੰ ਸਾਡੀ ਮਾਂ ਹੈ ਸਾਡਾ ਪਿਉ ਹੈਂ (ਮੇਹਰ ਕਰ) ਤੇਰਾ ਨਾਮ ਸਾਡੇ ਮੂੰਹ ਵਿਚ ਰਹੇ (ਜਿਵੇਂ) ਮਾਪੇ ਆਪਣੇ ਬੱਚੇ ਦੇ ਮੂੰਹ ਵਿਚ ਦੁੱਧ (ਪਾਂਦੇ ਰਹਿੰਦੇ ਹਨ) ।੪।੩।੫।

टोडी महला ५ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ रहाउ॥ दास तुमारे की पावउ धूरा मसतकि ले ले लावउ ॥ महा पतित ते होत पुनीता हरि कीरतन गुन गावउ ॥१॥ आगिआ तुमरी मीठी लागउ कीओ तुहारो भावउ ॥ जो तू देहि तही इहु त्रिपतै आन न कतहू धावउ ॥२॥ सद ही निकटि जानउ प्रभ सुआमी सगल रेण होइ रहीऐ ॥ साधू संगति होइ परापति ता प्रभु अपुना लहीऐ ॥३॥ सदा सदा हम छोहरे तुमरे तू प्रभ हमरो मीरा ॥ नानक बारिक तुम मात पिता मुखि नामु तुमारो खीरा ॥४॥३॥५॥

अर्थ: हे कृपा के खजाने प्रभु! मेरे हृदय में बसता रह। हे प्रभु! मेरे अंदर ऐसी बुद्धि का प्रकाश कर, कि तेरे साथ मेरी प्रीति बनी रहे। रहाउ। हे प्रभु! मैं तेरे सेवक की चरण-धूल प्राप्त करूँ, (वह चरण-धूल) ले ले के मैं (अपने) माथे पर लगाता रहूँ। (जिसकी इनायत से) बड़े-बड़े विकारी भी पवित्र हो जाते हैं।1। (हे प्रभु! मेहर कर) मुझे तेरी रजा मीठी लगती रहे, मुझे तेरा किया अच्छा लगता रहे। जो कुछ तू मुझे देता है, उसी में ही (मेरा) ये मन संतुष्ट रहे, मैं किसी भी ओर दिशा में भटकता ना फिरूँ।2। हे मेरे मालिक-प्रभु! मैं तुझे सदा अपने नजदीक (बसता) जानता रहूँ। हे भाई! सभी की चरणों की धूल बन के रहना चाहिए। जब गुरु की संगति हासिल होती है, तब अपने प्रभु को पा लिया जाता है।3। हे नानक! (कह:) हे प्रभु! हम जीव सदा ही तेरे अंजान बच्चे हैं, तू हमारी माँ है हमारा पिता है (मेहर कर) तेरा नाम हमारे मुँह पर रहे (जैसे) माता-पिता अपने बच्चे के मुँह में दूध (डालते रहते हैं)।4।3।5।

Todee, Fifth Mehl: O Lord, ocean of mercy, please abide forever in my heart. Please awaken such understanding within me, so that I may be in love with You, God. ||Pause|| Please, bless me with the dust of the feet of Your slaves; I touch it to my forehead. I was a great sinner, but I have been made pure, singing the Kirtan of the Lord’s Glorious Praises. ||1|| Your Will seems so sweet to me; whatever You do, is pleasing to me. Whatever You give me, with that I am satisfied; I shall chase after no one else. ||2|| I know that my Lord and Master God is always with me; I am the dust of all men’s feet. If I find the Saadh Sangat, the Company of the Holy, I shall obtain God. ||3|| Forever and ever, I am Your child; You are my God, my King. Nanak is Your child; You are my mother and father; please, give me Your Name, like milk in my mouth. ||4||3||5||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ