Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਨੇ ਖ਼ੁਦ ਕੀਤਾ ਯੋਗ ਅਭਿਆਸ 

June 23, 2025 12:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੌਮਾਂਤਰੀ ਯੋਗ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਯੋਜਿਤ ਯੋਗਾ ਕੈਂਪ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਖੁਦ ਵੀ ਜਨਤਾ ਦੇ ਨਾਲ ਯੋਗ ਅਭਿਆਸ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਅਜੋਕੀ ਦੌੜ ਭੱਜ ਦੀ ਮਨੁੱਖੀ ਜ਼ਿੰਦਗੀ ਵਿੱਚ ਮਨ ਦੀ ਸ਼ਾਂਤੀ ਬਹੁਤ ਜ਼ਰੂਰੀ ਹੈ ਜਿਹੜੀ ਕਿ ਯੋਗਾ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਯੋਗਾ ਮਨ ਨੂੰ ਸ਼ਾਂਤੀ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਇਹ ਸਰੀਰ ਨੂੰ ਨਿਰੋਗ ਵੀ ਰੱਖਦਾ ਹੈ। ਉਨ੍ਹਾਂ ਆਮ ਲੋਕਾਂ ਅਤੇ ਹਾਜ਼ਰੀਨ ਨੂੰ ਯੋਗ ਕਿਰਿਆਵਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਆਮ ਜਨਤਾ ਨੂੰ ਵੀ ਯੋਗ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਆਪਣੀ ਅਤੇ ਆਪਣੇ ਸਹਿਕਰਮੀਆਂ ਦੀ ਸਿਹਤ ਤੰਦਰੁਸਤ ਰਹੇ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਰਹੇ। ਕੌਮਾਂਤਰੀ ਯੋਗ ਦਿਵਸ ਮੌਕੇ ਸੁਨਾਮ ਸ਼ਹਿਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਅਤੇ ਸਹਿਯੋਗੀ ਪਤੰਜਲੀ ਯੋਗ ਸਮਿਤੀ, ਅਗਰਵਾਲ ਸਭਾ, ਲਾਇਨਜ਼ ਕਲੱਬ, ਸ਼੍ਰੀ ਸੂਰਜਕੁੰਡ ਐੱਸ ਵੀ ਐੱਮ ਵੱਲੋਂ ਗੀਤਾ ਭਵਨ , ਰੋਟਰੀ ਕਲੱਬ ਸੁਨਾਮ ਵੱਲੋਂ ਰੋਟਰੀ ਕੰਪਲੈਕਸ, ਸਵੇਰ ਕੀ ਸੈਰ ਅਤੇ ਸ਼ਹੀਦ ਊਧਮ ਸਿੰਘ ਯੋਗਾ ਗਰੁੱਪ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਸਮਾਗਮ ਆਯੋਜਿਤ ਕੀਤੇ ਗਏ।
ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰੀਰਕ ਪੱਖੋਂ ਤੰਦਰੁਸਤ ਅਤੇ ਮਾਨਸਿਕ ਤੌਰ ਉੱਤੇ ਮਜ਼ਬੂਤ ਰੱਖਣ ਲਈ ਸੀ ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਇਕੱਲੇ ਜ਼ਿਲ੍ਹਾ ਸੰਗਰੂਰ ਵਿੱਚ ਹੀ ਰੋਜ਼ਾਨਾ 372 ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿੰਨਾ ਦਾ 5000 ਤੋਂ ਵਧੇਰੇ ਆਮ ਲੋਕ ਲਾਭ ਲੈ ਰਹੇ ਹਨ। ਇੰਨਾਂ ਯੋਗ ਅਭਿਆਸ ਕੈਂਪਾਂ ਵਿੱਚ ਰੋਟਰੀ ਦੇ ਗਵਰਨਰ ਰਹੇ ਘਨਸ਼ਿਆਮ ਕਾਂਸਲ, ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ, ਵਪਾਰੀ ਆਗੂ ਰਾਜਨ ਸਿੰਗਲਾ, ਰੋਟਰੀ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ, ਰਵੀ ਕਮਲ ਗੋਇਲ,ਹਰੀਸ਼ ਗੱਖੜ, ਰਾਜੀਵ ਕੁਮਾਰ ਮੱਖਣ, ਗੁਰਦੀਪ ਸਿੰਘ, ਕੁਨਾਲ ਗੋਇਲ, ਅਸ਼ੋਕ ਗਾਂਧੀ, ਚਮਕੌਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ