Sunday, January 18, 2026
BREAKING NEWS
ਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

Malwa

ਮੰਤਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ 

June 23, 2025 01:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਨਮੋਲ ਅਤੇ ਉਭਾਵਾਲ ਦੇ ਵਿਕਾਸ ਕਾਰਜਾਂ ਲਈ ਚੈੱਕ ਪੰਚਾਇਤਾਂ ਨੂੰ ਸੌਂਪੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਤੌਰ ਤੇ ਕਰਵਾ ਰਹੀ ਹੈ। ਸੁਨਾਮ ਵਿਧਾਨ ਸਭਾ ਹਲਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਪਿੰਡ ਨਮੋਲ ਤੇ ਉਭਾਵਾਲ ਵਿਖੇ ਕਰੀਬ 05 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਨਮੋਲ ਵਿਖੇ ਕਰੀਬ 03 ਕਰੋੜ 80 ਲੱਖ ਰੁਪਏ ਅਤੇ ਪਿੰਡ ਉਭਾਵਾਲ ਵਿਖੇ ਕਰੀਬ 01 ਕਰੋੜ 54 ਲੱਖ ਰੁਪਏ ਖਰਚੇ ਜਾ ਰਹੇ ਹਨ। ਨਮੋਲ ਵਿਖੇ ਡਿਸਪੈਂਸਰੀ ਲਈ 10 ਲੱਖ ਰੁਪਏ ਮਨਜ਼ੂਰ ਹੋਏ ਹਨ ਜਿਸ ਸਬੰਧੀ 05 ਲੱਖ ਰੁਪਏ ਦਾ ਚੈੱਕ ਕੈਬਨਿਟ ਮੰਤਰੀ ਵੱਲੋਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਪਿੰਡ ਉਭਾਵਾਲ ਵਿਖੇ ਲੰਮੇ ਸਮੇਂ ਤੋਂ ਲਟਕ ਰਹੇ ਪਾਣੀ ਦੀ ਨਿਕਾਸੀ ਦੇ ਕੰਮ ਨੂੰ ਪੂਰਾ ਕਰਨ ਹਿਤ ਕਰੀਬ 01 ਕਰੋੜ 54 ਲੱਖ ਰੁਪਏ ਦੀ ਲਾਗਤ ਨਾਲ ਕਰੀਬ 03.5 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਜਿਸ ਸਬੰਧੀ ਕੈਬਨਿਟ ਮੰਤਰੀ ਵੱਲੋਂ 77 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ ਗਿਆ। ਇਹ ਕਾਰਜ 05 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਸਰਪੰਚ ਸਿਮਰਨਜੀਤ ਕੌਰ ਉੱਭਾਵਾਲ, ਮੋਤਾ ਸਿੰਘ, ਸਰਪੰਚ ਬਾਬੂ ਸਿੰਘ ਨਮੋਲ, ਸਰਪੰਚ ਸੁੱਖੀ ਪੂਨੀਆ ਮਿਰਜਾ ਪੱਤੀ ਨਮੋਲ, ਭੁਪਿੰਦਰ ਸਿੰਘ, ਰਣਜੀਤ ਸਿੰਘ, ਬੱਗਾ ਸਿੰਘ, ਰਾਜ ਸਿੰਘ, ਨਿਰਭੈ ਸਿੰਘ, ਸੁਖਵੀਰ ਸਿੰਘ, ਰਣਜੀਤ ਸਿੰਘ, ਕਰਮਾ ਖਾਨ, ਸਤਿਨਾਮ ਸਿੰਘ, ਜਰਨੈਲ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment