Sunday, October 12, 2025

Malwa

ਸਾਬਕਾ ਪ੍ਰਧਾਨ ਬਘੀਰਥ ਗੀਰਾ ਨੇ ਫੜਿਆ "ਆਪ" ਦਾ ਪੱਲਾ 

June 23, 2025 03:59 PM
ਦਰਸ਼ਨ ਸਿੰਘ ਚੌਹਾਨ

ਨਗਰ ਕੌਂਸਲ ਦੇ ਫੰਡਾਂ ਦੀ ਦੁਰਵਰਤੋਂ ਦੇ ਲੱਗੇ ਸਨ ਇਲਜ਼ਾਮ 

ਅਦਾਲਤ ਵੱਲੋਂ ਜ਼ਮਾਨਤ ਦੇਣ ਤੇ ਆਇਆ ਬਾਹਰ 
ਸੁਨਾਮ : ਨਗਰ ਕੌਂਸਲ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਕਥਿਤ ਦੋਸ਼ਾਂ ਤਹਿਤ ਵਿਜੀਲੈਂਸ ਵੱਲੋਂ ਦਰਜ਼ ਕੇਸ ਦਾ ਸਾਹਮਣਾ ਕਰ ਰਹੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਗੀਰਾ ਨੇ ਪਰਿਵਾਰਿਕ ਮੈਂਬਰਾਂ ਸਮੇਤ ਭ੍ਰਿਸ਼ਟਾਚਾਰ ਮੁਕਤ ਰਾਜ ਪ੍ਰਬੰਧ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ "ਆਪ" ਦਾ ਪੱਲਾ ਫੜਿਆ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਬਘੀਰਥ ਰਾਏ ਗੀਰਾ ਸਵਰਗੀ ਸੁਖਦੇਵ ਸਿੰਘ ਢੀਂਡਸਾ ਦੇ ਲੰਮੇ ਸਮੇਂ ਤੋਂ ਕਰੀਬੀ ਸਾਥੀ ਰਹੇ ਹਨ। ਸਨਿੱਚਰਵਾਰ ਸ਼ਾਮ ਨੂੰ ਸੁਨਾਮ ਵਿਖੇ ਆਪਣੀ ਪੁਰਾਣੀ ਅਨਾਜ਼ ਮੰਡੀ ਵਿੱਚ ਸਥਿਤ ਰਿਹਾਇਸ਼ ਤੇ ਆਯੋਜਿਤ ਕੀਤੇ ਸਮਾਗਮ ਮੌਕੇ ਇਹ ਐਲਾਨ ਕੀਤਾ। ਦੱਸ ਦੇਈਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਗੀਰਾ ਦੇ ਖਿਲਾਫ ਵਿਜੀਲੈਂਸ ਨੇ ਨਗਰ ਕੌਂਸਲ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਤਹਿਤ ਮੁਕੱਦਮਾ ਨੰਬਰ 26/2022 ਦਰਜ਼ ਕਰਕੇ ਗ੍ਰਿਫਤਾਰ ਕੀਤਾ ਸੀ ਅਤੇ ਕੁੱਝ ਦਿਨ ਜੇਲ੍ਹ ਵਿੱਚ ਬਿਤਾਉਣੇ ਪਏ ਸਨ। ਇਸ ਸਮੇਂ ਉਹ ਮਾਨਯੋਗ ਅਦਾਲਤ ਵੱਲੋਂ ਦਿੱਤੀ ਜਮਾਨਤ ਤੇ ਬਾਹਰ ਆਏ ਹੋਏ ਹਨ। ਇਸ ਮੌਕੇ ਬੋਲਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਗੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਦੂਰਅੰਦੇਸ਼ੀ ਸੋਚ ਸਦਕਾ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਮੰਤਰੀ ਅਮਨ ਅਰੋੜਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਨਾਲ ਚਟਾਨ ਵਾਂਗ ਖੜੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬਘੀਰਥ ਰਾਏ ਗੀਰਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਮੁੱਚੇ ਨਾਗਰਾ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਗਰ ਕੌਂਸਲ ਦੇ ਪ੍ਰਧਾਨ ਰਹਿੰਦਿਆਂ ਵਿਕਾਸ ਕਾਰਜਾਂ ਦਾ ਪੂਰਾ ਅਨੁਭਵ ਹੈ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਵਰਗੀ ਸੁਖਦੇਵ ਸਿੰਘ ਢੀਂਡਸਾ ਦੇ ਕਰੀਬੀ ਰਹੇ ਬਘੀਰਥ ਰਾਏ ਗੀਰਾ ਨੂੰ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੋ ਵਾਰ ਨਗਰ ਕੌਂਸਲ ਸੁਨਾਮ ਦਾ ਪ੍ਰਧਾਨ ਬਣਾਇਆ ਅਤੇ ਇੱਕ ਵਾਰ ਬੇਰੋਸਗੀ ਮਤੇ ਵਿੱਚ ਪ੍ਰਧਾਨਗੀ ਖੁੱਸਣ ਤੋਂ ਪੂਰੀ ਰਾਜਨੀਤਕ ਸੂਝਬੂਝ ਨਾਲ ਬਚਾਇਆ ਸੀ।

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ