Saturday, September 06, 2025

Chandigarh

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

June 23, 2025 04:40 PM
SehajTimes

ਚੰਡੀਗੜ੍ਹ : ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ।

ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੱਚਮੁੱਚ ਬਦਲ ਦਿੱਤਾ ਹੈ।

ਇੱਕ ਹੋਰ ਨਵ-ਨਿਯੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਣ 'ਤੇ ਮਾਣ ਪ੍ਰਗਟ ਕੀਤਾ।

ਇੱਕ ਉਮੀਦਵਾਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਦਾ ਤੀਜਾ ਮੌਕਾ ਹੈ। ਉਸ ਨੇ ਕਿਹਾ ਕਿ ਹੁਣ ਉਸ ਨੂੰ ਸਬ ਸਟੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇ.ਈ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੱਝਦਾ ਹੈ।

ਜਲੰਧਰ ਤੋਂ ਆਏ ਇਕ ਉਮੀਦਵਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਕ ਫੌਜੀ ਦਾ ਪੁੱਤਰ ਹੈ ਅਤੇ ਉਸ ਦੇ ਪਿਤਾ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੇ ਕਿਹਾ ਕਿ ਉਸ ਦੇ ਪਿਤਾ ਠੀਕ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਸ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਬਠਿੰਡਾ ਦੇ ਕੌਸ਼ਲ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਪੂਰੀ ਭਰਤੀ ਪ੍ਰਕਿਰਿਆ ਸੱਚਮੁੱਚ ਪਾਰਦਰਸ਼ੀ ਸੀ। ਉਸ ਨੇ 54,000 ਤੋਂ ਵੱਧ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈ. ਵਜੋਂ ਚੁਣੇ ਗਏ ਅਬੋਹਰ ਤੋਂ ਇੱਕ ਹੋਰ ਉਮੀਦਵਾਰ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਸੁਨਹਿਰੀ ਪਲ ਦੱਸਿਆ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੌਕਰੀ ਨਿਰੋਲ ਮੈਰਿਟ ਦੇ ਆਧਾਰ 'ਤੇ ਮਿਲੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।

Have something to say? Post your comment

 

More in Chandigarh

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ