Sunday, September 07, 2025

Chandigarh

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

June 23, 2025 04:51 PM
SehajTimes

ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮਾਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਖ਼ਤਾ ਇਤਲਾਹ ਅਤੇ ਪੂਰਨ ਤਾਲਮੇਲ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, ‘‘ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਹਥਿਆਰ ਡਰੋਨ ਰਾਹੀਂ ਪਹੁੰਚਾਏ ਗਏ ਸਨ ਅਤੇ ਦਹਿਸ਼ਤੀ ਗਤੀਵਿਧੀਆਂ ਅੰਜਾਮ ਦੇਣ ਵਰਤੇ ਜਾਣੇ ਸਨ ,’’।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਾਬੂ ਕੀਤਾ ਮੁਲਜ਼ਮ ਓਂਕਾਰ, ਵਿਦੇਸ਼ੀ ਹੈਂਡਲਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲੀਪਰ ਸੈੱਲ ਦਾ ਹਿੱਸਾ ਸੀ। ਕਮਿਸ਼ਨਰ ਨੇ ਕਿਹਾ, ‘‘ਇਹ ਹਥਿਆਰ ਸੂਬੇ ਵਿੱਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੰੁਨਾਂ ਵਿੱਚ ਵੰਡੇ ਜਾਣੇ ਸਨ। ਅਸੀਂ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੀਆਂ ਅੰਤਰਰਾਸ਼ਟਰੀ ਕੜੀਆਂ ਦਾ ਪਰਦਾਫਾਸ਼ ਕਰਨ ਲਈ ਯਤਨਸ਼ੀਲ ਹਾਂ’’। ਇਸ ਸਬੰਧੀ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 121 ਮਿਤੀ 21-06-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ