Tuesday, December 16, 2025

Chandigarh

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

June 23, 2025 04:57 PM
SehajTimes

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।

ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ,ਇਸ ਦੀ ਅਹਿਮੀਅਤ ਅਤੇ ਪ੍ਰਸੰਗਿਕਤਾ ਹੋਰ ਵੀ ਵਧ ਹੈ ਕਿਉਂ ਕਿ ਪਦਾਰਥਾਂ ਦੀ ਹੋੜ ਵਿੱਚ ਲੱਗੇ ਅਜੋਕੇ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਦੀ ਮਾਰ ਹੇਠ ਹੈ। ਯੋਗਾ ਕਸਰਤ ਬਾਰੇ ਨਹੀਂ ਹੈ ਬਲਕਿ ਆਪਣੇ- ਆਪ, ਸੰਸਾਰ ਅਤੇ ਕੁਦਰਤ ਨਾਲ ਇਕ-ਮਿਕ ਹੋਣ ਦੀ ਭਾਵਨਾ ਦੀ ਖੋਜ ਲਈ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ