Monday, June 23, 2025

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

June 23, 2025 05:04 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 481 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 501 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 74 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ : ਡਾ ਬਲਜੀਤ ਕੌਰ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ